ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਆਮ ਆਦਮੀ ਪਾਰਟੀ ਜ਼ਿੰਮੇਵਾਰ-ਜਥੇਦਾਰ ਤੀਰਥ ਸਿੰਘ ਮਾਹਲਾ
ਬਾਘਾ ਪੁਰਾਣਾ, 20 ਅਕਤੂਬਰ (ਟਿੰਕੂ ਕਾਠਪਾਲ)-ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਅੰਤਰ ਹੈ।
ਸ
ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ’ਚ ਦੁਸਹਿਰਾ ਮਨਾਉਂਦੇ ਹੋਏ ਅਧਿਆਪਕ ਤੇ ਵਿਦਿਆਰਥੀ। ਤਸਵੀਰ: ਪਲਵਿੰਦਰ ਸਿੰਘ ਟਿਵਾਣਾ
21-10-2026
ਬਾਘਾ ਪੁਰਾਣਾ, 20 ਅਕਤੂਬਰ (ਟਿੰਕੂ ਕਾਠਪਾਲ)-ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਅੰਤਰ ਹੈ। ਪੰਜਾਬ ਵਿਚ ਨਸ਼ਾ ਖਤਮ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਨਸ਼ਿਆਂ ਦੀ ਵਿੱਕਰੀ ਸਬੰਧੀ ਸਾਹਮਣੇ ਆ ਰਹੀਆਂ ਖਬਰਾਂ ਚਿੰਤਾ ਦਾ ਵਿਸ਼ਾ ਹਨ। ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਕੁਝ ਕਰਮਚਾਰੀਆਂ ਦੀ ਕਥਿਤ ਮਿਲੀਭੁਗਤ ਅਤੇ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ’ਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹੋਣ ਸਬੰਧੀ ਸਾਹਮਣੇ ਆ ਰਹੀਆਂ ਖਬਰਾਂ ਨੇ ਪੰਜਾਬ ਵਾਸੀਆਂ ਨੂੰ ਹੈਰਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਸਰਕਾਰ ਬਣਾਏਗਾ ਅਤੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕੇ ਜਾਣਗੇ।