20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਬਾ ਬੁੱਢਾ ਜੀ ਗ੍ਰੰਥੀ ਭਲਾਈ ਚੈਰੀਟੇਬਲ ਟਰੱਸਟ ਵੱਲੋਂ ਗ੍ਰੰਥੀ ਸਿੰਘਾਂ ਦੀ ਵਰਕਸ਼ਾਪ ਕਰਵਾਈ

ਕਿਸ਼ਨਪੁਰਾ ਕਲਾਂ, 20 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬਾਬਾ ਬੁੱਢਾ ਜੀ ਗ੍ਰੰਥੀ ਭਲਾਈ ਚੈਰੀਟੇਬਲ ਟਰੱਸਟ ਵਲੋਂ ਗ੍ਰੰਥੀ ਸਿੰਘਾਂ ਦੀ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਸਦਗੁਣਾਂ ਦੇ ਧਾਰਨੀ ਬਣਾਉਣ ਦੇ ਉਦੇਸ਼ ਨਾਲ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਵਿਖੇ ਇਕ ਮੀਟਿੰਗ ਅਤੇ ਵਰਕਸ਼ਾਪ ਕਰਵਾਈ ਗਈ। ਇਹ ਸਮਾਗਮ ਸੰਤ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਇਆ| ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਗ੍ਰੰਥੀ ਸਿੰਘਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਗੁਰਸੇਵਕ ਸਿੰਘ ਮਾਤਾ ਹਰਪ੍ਰੀਤ ਕੌਰ ਪਿਤਾ ਲਖਵਿੰਦਰ ਸਿੰਘ ਵਾਸੀ ਗੋਧੇਵਾਲਾ ਗੁਰਵਾਰਿਸ ਸਿੰਘ ਗਿੱਲ ਪਿਤਾ ਵਾਰਿੰਦਰ ਸਿੰਘ ਮਾਤਾ ਰੁਪਿੰਦਰ ਕੌਰ ਪਿੰਡ ਕਾਲੇਕੇ 21-10-2026
ਕਿਸ਼ਨਪੁਰਾ ਕਲਾਂ, 20 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬਾਬਾ ਬੁੱਢਾ ਜੀ ਗ੍ਰੰਥੀ ਭਲਾਈ ਚੈਰੀਟੇਬਲ ਟਰੱਸਟ ਵਲੋਂ ਗ੍ਰੰਥੀ ਸਿੰਘਾਂ ਦੀ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਸਦਗੁਣਾਂ ਦੇ ਧਾਰਨੀ ਬਣਾਉਣ ਦੇ ਉਦੇਸ਼ ਨਾਲ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਵਿਖੇ ਇਕ ਮੀਟਿੰਗ ਅਤੇ ਵਰਕਸ਼ਾਪ ਕਰਵਾਈ ਗਈ। ਇਹ ਸਮਾਗਮ ਸੰਤ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਇਆ| ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਗ੍ਰੰਥੀ ਸਿੰਘਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਗਿਆਨੀ ਅਜੀਤ ਸਿੰਘ ਖੋਸਾ ਕੋਟਲਾ ਅਤੇ ਸੰਤ ਹਰਚੰਦ ਸਿੰਘ ਖੋਸਾ ਕੋਟਲਾ ਨੇ ਸ਼ਿਰਕਤ ਕੀਤੀ। ਵਰਕਸ਼ਾਪ ਦੌਰਾਨ ਗ੍ਰੰਥੀ ਸਿੰਘਾਂ ਦੀਆਂ ਧਾਰਮਿਕ ਅਤੇ ਨੈਤਿਕ ਜ਼ਿੰਮੇਵਾਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਗਿਆਨੀ ਹਰਜਿੰਦਰ ਸਿੰਘ ਮੱਦੋਕੇ, ਭਾਈ ਦਰਸ਼ਨ ਸਿੰਘ ਢੁੱਡੀਕੇ, ਭਾਈ ਗੁਰਜੰਟ ਸਿੰਘ ਨੱਥੂਵਾਲਾ, ਭਾਈ ਇੰਦਰਜੀਤ ਸਿੰਘ ਰਾਮਾ, ਭਾਈ ਜਸਵੀਰ ਸਿੰਘ ਚਕਰ, ਪਰਮਜੀਤ ਸਿੰਘ ਲੋਪੋ, ਸੁਖਮੰਦਰ ਸਿੰਘ ਮਾਣੂੰਕੇ ਗਿੱਲ, ਭਾਈ ਗੁਰਨਾਮ ਸਿੰਘ ਪੱਕਾ, ਜਗਮੀਤ ਸਿੰਘ ਮੱਲਕੇ ਅਤੇ ਗਿਆਨੀ ਅਜੀਤ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿਚ ਭਾਈ ਜਗਜੀਤ ਸਿੰਘ ਕਿਸ਼ਨਪੁਰਾ ਨੇ ਸਮਾਗਮ ਵਿਚ ਪਹੁੰਚੇ ਸਮੂਹ ਗ੍ਰੰਥੀ ਸਿੰਘਾਂ ਅਤੇ ਹੋਰ ਸ਼ਖਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਬਲਾਕ ਪੱਧਰ ਦੇ ਸਾਇੰਸ ਡਰਾਮਾ ਮੁਕਾਬਲੇ ’ਚ ਦੂਜੇ ਨੰਬਰ ’ਤੇ ਅਗਲੀ ਖ਼ਬਰ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਆਮ ਆਦਮੀ ਪਾਰਟੀ ਜ਼ਿੰਮੇਵਾਰ-ਜਥੇਦਾਰ ਤੀਰਥ ਸਿੰਘ ਮਾਹਲਾ
Ad Position 24