22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪੋਲ ਖੋਲ੍ਹੀ-ਪ੍ਰਦੀਪ ਤਲਵਾੜ

ਬਾਘਾ ਪੁਰਾਣਾ, 21 ਅਕਤੂਬਰ (ਟਿੰਕੂ ਕਾਠਪਾਲ)-ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਸਕੱਤਰ ਪ੍ਰਦੀਪ ਤਲਵਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਅਸਲ ਸਥਿਤੀ ਨੂੰ ਉਜਾਗਰ ਕਰ ਦਿੱਤਾ ਹੈ।

Ad Position 21
No active advertisement
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪੋਲ ਖੋਲ੍ਹੀ-ਪ੍ਰਦੀਪ ਤਲਵਾੜ 22-10-2026
ਬਾਘਾ ਪੁਰਾਣਾ, 21 ਅਕਤੂਬਰ (ਟਿੰਕੂ ਕਾਠਪਾਲ)-ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਸਕੱਤਰ ਪ੍ਰਦੀਪ ਤਲਵਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਅਸਲ ਸਥਿਤੀ ਨੂੰ ਉਜਾਗਰ ਕਰ ਦਿੱਤਾ ਹੈ। ਪ੍ਰਦੀਪ ਤਲਵਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਅੱਜ ਸੂਬੇ ਵਿਚ ਚਿੱਟੇ ਦੀ ਆਨਲਾਈਨ ਵਿੱਕਰੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਐਡਵੋਕੇਟ ਅਗਰਵਾਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਇਕੋ ਪਾਰਟੀ ਦੀ ਸਰਕਾਰ ਹੋਣ ਨਾਲ ਪੰਜਾਬ ਵਿਚ ਡਬਲ ਇੰਜਨ ਦੀ ਸਰਕਾਰ ਰਾਹੀਂ ਸਰਬਪੱਖੀ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਬੱਧਨੀ ਕਲਾਂ ’ਚ ਬਿਜਲੀ ਕਾਮਿਆਂ, ਕਿਸਾਨਾਂ ਅਤੇ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਾਬਾ ਸ਼ੇਖ ਫਰੀਦ ਕੁਸ਼ਤੀ ਅਖਾੜੇ ਦੀ ਝੋਲੀ ਪਏ ਸੱਤ ਤਗਮੇ
Ad Position 24