22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬੱਧਨੀ ਕਲਾਂ ’ਚ ਬਿਜਲੀ ਕਾਮਿਆਂ, ਕਿਸਾਨਾਂ ਅਤੇ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਪੰਜਾਬ ਸਾਂਝਾ ਮੰਚ ਵਲੋਂ ਸਮੂਹਿਕ ਛੁੱਟੀ ਦੇ ਸੱਦੇ ਤਹਿਤ ਬਿਜਲੀ ਨਿਗਮ ਦੀਆਂ ਜਥੇਬੰਦੀਆਂ ਬਿਜਲੀ ਏਕਤਾ ਮੰਚ, ਜੁਆਇੰਟ ਫੋਰਮ ਅਤੇ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਬਿਜਲੀ ਕਾਮਿਆਂ, ਪੈਨਸ਼ਨਰਾਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 22-10-2026
ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਪੰਜਾਬ ਸਾਂਝਾ ਮੰਚ ਵਲੋਂ ਸਮੂਹਿਕ ਛੁੱਟੀ ਦੇ ਸੱਦੇ ਤਹਿਤ ਬਿਜਲੀ ਨਿਗਮ ਦੀਆਂ ਜਥੇਬੰਦੀਆਂ ਬਿਜਲੀ ਏਕਤਾ ਮੰਚ, ਜੁਆਇੰਟ ਫੋਰਮ ਅਤੇ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਬਿਜਲੀ ਕਾਮਿਆਂ, ਪੈਨਸ਼ਨਰਾਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਮੰਗਾਂ ਦਾ ਹੱਲ ਨਾ ਹੋਣ ਕਾਰਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਬੁਲਾਰਿਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਸਮੂਹ ਮੁਲਾਜ਼ਮਾਂ ਨੂੰ ਜਥੇਬੰਦਕ ਏਕਤਾ ਕਾਇਮ ਰੱਖਣ ਅਤੇ ਸੰਘਰਸ਼ ਦੇ ਹਰ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਏਕਤਾ ਅਤੇ ਸੰਘਰਸ਼ ਰਾਹੀਂ ਹੀ ਆਪਣੇ ਹੱਕਾਂ ਦੀ ਰਾਖੀ ਕੀਤੀ ਜਾ ਸਕਦੀ ਹੈ। ਇਸ ਰੋਸ ਰੈਲੀ ਨੂੰ ਸਾਥੀ ਸੇਵਕ ਸਿੰਘ ਬੱਧਨੀ ਸੂਬਾ ਮੀਤ ਪ੍ਰਧਾਨ ਟੈਕਨੀਕਲ ਸਰਵਿਸਿਜ਼ ਯੂਨੀਅਨ, ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਕਿਸਾਨ ਆਗੂ ਕੇਵਲ ਕ੍ਰਿਸ਼ਨ ਸ਼ਰਮਾ, ਪੈਨਸ਼ਨਰ ਆਗੂ ਬੰਤ ਸਿੰਘ, ਲਾਲ ਸਿੰਘ ਬੱਧਨੀ, ਤੀਰਥ ਸਿੰਘ ਕੁੱਸਾ, ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ, ਬਲਜੀਤ ਸਿੰਘ, ਰਵਿੰਦਰ ਕੁਮਾਰ, ਸੁਖਵਿੰਦਰ ਸਿੰ ਘ, ਅਮਰਜੀਤ ਸਿੰਘ, ਕੁਲਵੰਤ ਸਿੰਘ, ਜੇ.ਈ. ਬਲਵੀਰ ਸਿੰਘ ਅਤੇ ਬੱਧਨੀ ਦੇ ਸਾਬਕਾ ਪ੍ਰਧਾਨ ਬੰਤਾ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਬਿਜਲੀ ਕਾਮਿਆਂ, ਪੈਨਸ਼ਨਰਾਂ, ਕਿਸਾਨਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਸਾਥੀਆਂ ਨੇ ਸ਼ਮੂਲੀਅਤ ਕਰਕੇ ਜਥੇਬੰਦਕ ਏਕਤਾ ਦਾ ਸਬੂਤ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪੋਲ ਖੋਲ੍ਹੀ-ਪ੍ਰਦੀਪ ਤਲਵਾੜ
Ad Position 24