ਮਗਨਰੇਗਾ ਅਤੇ ਕਨਵਰਜੈਂਸ ਸਕੀਮ ਤਹਿਤ ਪਿੰਡ ਵੱਡਾ ਘਰ ਵਿਖੇ ਖੇਡ ਮੈਦਾਨ ਤਿਆਰ
ਨੱਥੂਵਾਲਾ ਗਰਬੀ, 21 ਅਕਤੂਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਵੱਡਾ ਘਰ ਵਿਖੇ ਮਗਨਰੇਗਾ ਅਤੇ ਕਨਵਰਜੈਂਸ ਸਕੀਮ ਤਹਿਤ ਖੇਡ ਮੈਦਾਨ ਤਿਆਰ ਕਰਵਾਇਆ ਗਿਆ ਹੈ। ਇਸ ਖੇਡ ਮੈਦਾਨ ਦੇ ਵਿਕਾਸ ਲਈ ਹੋਰ ਵੀ ਕਈ ਕੰਮ ਕਰਵਾਏ ਜਾਣਗੇ।
ਨੱਥੂਵਾਲਾ ਗਰਬੀ, 21 ਅਕਤੂਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਵੱਡਾ ਘਰ ਵਿਖੇ ਮਗਨਰੇਗਾ ਅਤੇ ਕਨਵਰਜੈਂਸ ਸਕੀਮ ਤਹਿਤ ਖੇਡ ਮੈਦਾਨ ਤਿਆਰ ਕਰਵਾਇਆ ਗਿਆ ਹੈ। ਇਸ ਖੇਡ ਮੈਦਾਨ ਦੇ ਵਿਕਾਸ ਲਈ ਹੋਰ ਵੀ ਕਈ ਕੰਮ ਕਰਵਾਏ ਜਾਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਦੀ ਸਰਪੰਚ ਕਰਮਜੀਤ ਕੌਰ ਅਤੇ ਸੀਨੀਅਰ ਆਗੂ ਜਸਵਿੰਦਰ ਸਿੰਘ ਵੱਡਾ ਘਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡ ਮੈਦਾਨ ਦੇ ਚਾਰੇ ਪਾਸੇ ਇੰਟਰਲਾਕ ਟਾਈਲਾਂ ਲਗਾਉਣ, ਇੱਟਾਂ ਲਗਾਉਣ, ਚਾਰਦੀਵਾਰੀ ਉੱਪਰ ਜਾਲੀ ਲਗਾਉਣ ਅਤੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਲਾਈਟਾਂ ਲਗਾਉਣ ਦੀ ਯੋਜਨਾ ਹੈ। ਇਨ੍ਹਾਂ ਕੰਮਾਂ ਨਾਲ ਖੇਡ ਮੈਦਾਨ ਦੀ ਦਿੱਖ ਹੋਰ ਸੁੰਦਰ ਬਣੇਗੀ ਅਤੇ ਪਿੰਡ ਦੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਲਈ ਵਧੀਆ ਸਹੂਲਤਾਂ ਮਿਲਣਗੀਆਂ। ਉਨ੍ਹਾਂ ਇਸ ਵਿਕਾਸ ਕਾਰਜ ਲਈ ਗਰਾਂਟ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਬਾਘਾ ਪੁਰਾਣਾ ਦਾ ਧੰਨਵਾਦ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਵੱਡਾ ਘਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਵਿੱਖ ਵਿਚ ਜਿਵੇਂ-ਜਿਵੇਂ ਗਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਉਸੇ ਤਰ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਪਿੰਡ ਨੂੰ ਹੋਰ ਸੁੰਦਰ ਬਣਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਪੰਚਾਇਤ ਮੈਂਬਰ ਜੀਤਾ ਸਿੰਘ, ਰਮਨਦੀਪ ਕੌਰ, ਗੁਰਦੀਪ ਸਿੰਘ, ਬਸੰਤ ਸਿੰਘ, ਧਰਮ ਸਿੰਘ, ਜਸਵੀਰ ਕੌਰ, ਰਮਨਦੀਪ ਕੌਰ, ਜਗਜੀਤ ਕੌਰ, ਰੂਪਾ ਸਿੰਘ, ਮਨਦੀਪ ਸਿੰਘ, ਸੁਖਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।