21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈ ਚੁੱਕੀ ਹੈ-ਡਾ. ਹਰਜੋਤ ਕਮਲ ਮਹਿਰਾ ਸਮਾਜ ਦੇ ਕਈ ਪਰਿਵਾਰ ਨਿਰਮਲ ਮੀਨੀਆਂ ਅਤੇ ਦੀਪ ਕੰਵਲ ਮਹਿਰਾ ਦੇ ਯਤਨਾਂ ਸਦਕਾ ਹੋਏ ਭਾਜਪਾ ’ਚ ਸ਼ਾਮਿਲ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਭਾਰਤੀ ਜਨਤਾ ਪਾਰਟੀ ਦਾ ਜਨ ਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿਚ ਭਰੋਸਾ ਪ੍ਰਗਟ ਕਰਦਿਆਂ ਭਾਜਪਾ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਅੱਜ ਏਕ ਜੋਤ ਨਗਰ, ਖ਼ੂਨੀ ਮਸੀਤ ਨੇੜੇ ਕਸ਼ਯਪ ਰਾਜਪੂਤ ਮਹਿਰਾ ਸਭਾ ਵਲੋਂ ਇਕ ਪ੍ਰਭਾਵਸ਼ਾਲੀ ਇਕੱਠ ਕੀਤਾ ਗਿਆ, ਜਿਸ ਦੌਰਾਨ ਮਹਿਰਾ ਸਮਾਜ ਦੇ ਵੱਡੀ ਗਿਣਤੀ ਵਿਚ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 22-10-2026
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਭਾਰਤੀ ਜਨਤਾ ਪਾਰਟੀ ਦਾ ਜਨ ਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿਚ ਭਰੋਸਾ ਪ੍ਰਗਟ ਕਰਦਿਆਂ ਭਾਜਪਾ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਅੱਜ ਏਕ ਜੋਤ ਨਗਰ, ਖ਼ੂਨੀ ਮਸੀਤ ਨੇੜੇ ਕਸ਼ਯਪ ਰਾਜਪੂਤ ਮਹਿਰਾ ਸਭਾ ਵਲੋਂ ਇਕ ਪ੍ਰਭਾਵਸ਼ਾਲੀ ਇਕੱਠ ਕੀਤਾ ਗਿਆ, ਜਿਸ ਦੌਰਾਨ ਮਹਿਰਾ ਸਮਾਜ ਦੇ ਵੱਡੀ ਗਿਣਤੀ ਵਿਚ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕੀਤਾ ਅਤੇ ਭਰੋਸਾ ਦਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਹੀ ਲੋਕਾਂ ਨੂੰ ਪਾਰਟੀ ਵਲੋਂ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਅਤੇ ਦੀਪ ਕੰਵਲ ਮਹਿਰਾ ਦੇ ਵਿਸ਼ੇਸ਼ ਯਤਨਾਂ ਸਦਕਾ ਮਹਿਰਾ ਸਮਾਜ ਦੇ ਪਰਿਵਾਰਾਂ ਨੇ ਭਾਜਪਾ ਨਾਲ ਜੁੜਨ ਦਾ ਫ਼ੈਸਲਾ ਕੀਤਾ। ਆਪਣੇ ਸੰਬੋਧਨ ਦੌਰਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਰਾਜਨੀਤੀ ਦਾ ਮੁੱਖ ਉਦੇਸ਼ ਦੇਸ਼ ਦੀ ਸੇਵਾ, ਲੋਕਾਂ ਦੀ ਭਲਾਈ ਅਤੇ ਹਰ ਵਰਗ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਦੇ ਹਨ, ਤਾਂ ਇਹ ਸਿਰਫ਼ ਸੰਗਠਨ ਦੀ ਮਜ਼ਬੂਤੀ ਹੀ ਨਹੀਂ, ਸਗੋਂ ਲੋਕਾਂ ਦੀਆਂ ਉਮੀਦਾਂ ਅਤੇ ਬਿਹਤਰ ਭਵਿੱਖ ਦੀ ਇੱਛਾ ਦਾ ਪ੍ਰਗਟਾਵਾ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ ਭਾਜਪਾ ਦਾ ਵਧ ਰਿਹਾ ਜਨ ਆਧਾਰ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ , ਰੁਜ਼ਗਾਰ ਦੇ ਮੌਕਿਆਂ ਅਤੇ ਸੁਰੱਖਿਅਤ ਪੰਜਾਬ ਦੀ ਉਮੀਦ ਨਾਲ ਪਾਰਟੀ ਵੱਲ ਦੇਖ ਰਹੇ ਹਨ। ਇਸ ਸਮਾਗਮ ਨੂੰ ਕਾਮਯਾਬ ਬਲਜੀਤ ਸਿੰਘ, ਨੀਰਜ ਮਹਿਰਾ, ਜੰਗ ਸਿੰਘ ਫ਼ੌਜੀ ਅਤੇ ਮਨਜੀਤ ਸਿੰਘ ਮੋਨੂੰ ਵਲੋਂ ਆਪਣੇ ਹੋਰ ਸਾਥੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਬੀਬੀ ਬਲਵਿੰਦਰ ਕੌਰ, ਸਵਰਣ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਅਜੇ ਕੁਮਾਰ, ਅਮਨਦੀਪ ਕੌਰ, ਕੁਲਦੀਪ ਸਿੰਘ, ਰਵਿੰਦਰ ਸਿੰਘ, ਮਨਜੀਤ ਸਿੰਘ, ਪ੍ਰਦੀਪ ਸਿੰਘ, ਜਗਦੀਪ ਸਿੰਘ, ਬੂਟਾ ਰਾਮ, ਸੁਖਵਿੰਦਰ ਸਿੰਘ, ਮਨੋਜ ਕੁਮਾਰ, ਬਲਵਿੰਦਰ ਸਿੰਘ, ਰਾਜਵਿੰਦਰ ਕੌਰ ਅਤੇ ਰਾਣੀ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਤੋ ਦੋ ਦਿਨ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਗਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਸਾਹਮਣੇ... ਅਗਲੀ ਖ਼ਬਰ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ ਨੇ ਨਸ਼ੇ ਦੇ ਖ਼ਿਲਾਫ਼ ਪਿੰਡਾਂ ਦੇ ਸਰਪੰਚਾਂ ਨੂੰ ਇਕਜੁੱਟ...
Ad Position 24