ਵਾਰਡ ਨੰਬਰ 12 ਤੋਂ ਪਵਨ ਢੰਡ ਹੋਣਗੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
ਬਾਘਾ ਪੁਰਾਣਾ, 21 ਅਕਤੂਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੇ 12 ਵਾਰਡਾਂ ਦੇ ਕੌਂਸਲਰਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਸਪੈਂਡ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਦੀ ਤਿਆਰੀ ਤੇਜ਼ ਕਰ ਦਿੱਤੀ ਗਈ ਹੈ। ਪਾਰਟੀ ਵਲੋਂ ਹੁਣ ਤੱਕ 10 ਵਾਰਡਾਂ ਵਿਚ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਤੇ ਹੁਣ ਵਾਰਡ ਨੰਬਰ 12 ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਪਵਨ ਢੰਡ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਬਾਘਾ ਪੁਰਾਣਾ, 21 ਅਕਤੂਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੇ 12 ਵਾਰਡਾਂ ਦੇ ਕੌਂਸਲਰਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਸਪੈਂਡ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਦੀ ਤਿਆਰੀ ਤੇਜ਼ ਕਰ ਦਿੱਤੀ ਗਈ ਹੈ। ਪਾਰਟੀ ਵਲੋਂ ਹੁਣ ਤੱਕ 10 ਵਾਰਡਾਂ ਵਿਚ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਤੇ ਹੁਣ ਵਾਰਡ ਨੰਬਰ 12 ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਪਵਨ ਢੰਡ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਵਨ ਢੰਡ ਨੂੰ ਪਾਰਟੀ ਦੇ ਮਿਹਨਤੀ ਆਗੂਆਂ ਵਿਚੋਂ ਇਕ ਮੰਨਿਆ ਜਾਂਦਾ ਹੈ| ਉਨ੍ਹਾਂ ਦੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਵਾਰਡ ਨੰਬਰ 12 ਵਿਚ ਚੋਣ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ। ਪਵਨ ਢੰਡ ਨੇ ਕਿਹਾ ਕਿ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਯਤਨਾਂ ਸਦਕਾ ਵਾਰਡ ਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲਣ ਜਾ ਰਿਹਾ ਹੈ। ਪਵਨ ਢੰਡ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਵਾਰਡ ਦੀ ਤਰੱਕੀ, ਖ਼ੁਸ਼ਹਾਲੀ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।