21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਚੇਅਰਮੈਨ ਦੀਨਾ ਸਾਹਿਬ ਨੇ ਭਾਗੀਕੇ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਭਾਗੀਕੇ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ ਨਿਰਦੇਸ਼ ਅਧੀਨ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-10-2026
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਭਾਗੀਕੇ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ ਨਿਰਦੇਸ਼ ਅਧੀਨ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਸਰਕਾਰ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਦਾ ਪੂਰਾ ਮੁੱਲ ਦਿਵਾਉਣ ਅਤੇ ਮੰਡੀਆਂ ਵਿਚ ਫ਼ਸਲ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸੁਖਦੀਪ ਸਿੰਘ ਕੂਕਾ, ਪੰਚ ਨਿਰਭੈ ਸਿੰਘ, ਜਥੇਦਾਰ ਮੁਖਤਿਆਰ ਸਿੰਘ, ਬਲਵੰਤ ਸਿੰਘ, ਲਖਵਿੰਦਰ ਸਿੰਘ, ਮੁਖਤਿਆਰ ਸਿੰਘ, ਜੈਦੀਪ ਸਿੰਘ, ਨੰਬਰਦਾਰ ਨਵਪ੍ਰੀਤ ਸਿੰਘ, ਖ਼ਰੀਦ ਏਜੰਸੀ ਦੇ ਇੰਸਪੈਕਟਰ, ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਵੱਲੋਂ ਲਗਵਾਇਆ ਕੈਨੇਡਾ ਦਾ ਸੁਪਰ ਵੀਜ਼ਾ ਅਗਲੀ ਖ਼ਬਰ ਵਾਰਡ ਨੰਬਰ 12 ਤੋਂ ਪਵਨ ਢੰਡ ਹੋਣਗੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
Ad Position 24