ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬ੍ਰਿਜ ਲਾਲ ਮੋਰੀਆ ਵਲੋਂ ਚੋਣ ਪ੍ਰਚਾਰ
ਬਾਘਾ ਪੁਰਾਣਾ, 21 ਅਕਤੂਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਕੌਂਸਲਰ ਬ੍ਰਿਜ ਲਾਲ ਮੋਰੀਆ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਬ੍ਰਿਜ ਲਾਲ ਮੋਰੀਆ ਆਪਣੀ ਟੀਮ ਦੇ ਨਾਲ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ।
ਬਾਘਾ ਪੁਰਾਣਾ, 21 ਅਕਤੂਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਕੌਂਸਲਰ ਬ੍ਰਿਜ ਲਾਲ ਮੋਰੀਆ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਬ੍ਰਿਜ ਲਾਲ ਮੋਰੀਆ ਆਪਣੀ ਟੀਮ ਦੇ ਨਾਲ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬ੍ਰਿਜ ਲਾਲ ਮੋਰੀਆ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਕਰੀਬੀ ਸਾਥੀਆਂ ਵਿਚੋਂ ਇਕ ਹਨ। ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਮੁੜ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਬ੍ਰਿਜ ਲਾਲ ਮੋਰੀਆ ਨੂੰ ਵਾਰਡ ਨੰਬਰ 8 ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ ਜੋ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਵਾਰਡ ਦੇ ਵਿਕਾਸ ਨਾਲ ਸਬੰਧਿਤ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰ ਰਹੇ ਹਨ।