21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 38ਵੀਂ ਬਰਸੀ ਉਤਸ਼ਾਹ ਨਾਲ ਮਨਾਈ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ, ਪੰਜਾਬ ਵਲੋਂ ਆਪਣੇ ਮਹਿਬੂਬ ਆਗੂ, ਅਤੇ ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 38ਵੀਂ ਬਰਸੀ ਮੋਗਾ ਬੱਸ ਸਟੈਂਡ ਵਿਖੇ ਇਨਕਲਾਬੀ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵੱਖ-ਵੱਖ ਜਨਤਕ ਜਥੇਬੰਦੀਆਂ, ਮੁਲਾਜ਼ਮ, ਕਿਸਾਨ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ, ਨਰੇਗਾ ਕਾਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕਰਦਿਆਂ ਸ਼ਹੀਦ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਅਧੂਰੇ ਕਾਰਜਾਂ ਨੂੰ ਅੱਗੇ ਵਧਾਉਣ ਦਾ ਅਹਿਦ ਲਿਆ।

Ad Position 21
No active advertisement
ਊਰਜਾ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ - ਪ੍ਰਿੰਸੀਪਲ 22-10-2026
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ, ਪੰਜਾਬ ਵਲੋਂ ਆਪਣੇ ਮਹਿਬੂਬ ਆਗੂ, ਅਤੇ ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 38ਵੀਂ ਬਰਸੀ ਮੋਗਾ ਬੱਸ ਸਟੈਂਡ ਵਿਖੇ ਇਨਕਲਾਬੀ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵੱਖ-ਵੱਖ ਜਨਤਕ ਜਥੇਬੰਦੀਆਂ, ਮੁਲਾਜ਼ਮ, ਕਿਸਾਨ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ, ਨਰੇਗਾ ਕਾਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕਰਦਿਆਂ ਸ਼ਹੀਦ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਅਧੂਰੇ ਕਾਰਜਾਂ ਨੂੰ ਅੱਗੇ ਵਧਾਉਣ ਦਾ ਅਹਿਦ ਲਿਆ। ਸਮਾਗਮ ਦੀ ਸ਼ੁਰੂਆਤ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ ਨੇ ਜ਼ਿਲ੍ਹਾ ਪਾਰਟੀ ਅਤੇ ਪਰਿਵਾਰ ਵਲੋਂ ਹਾਜ਼ਰ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਮਾਰਕਸਵਾਦੀ ਸਿਧਾਂਤਾਂ ਤੋਂ ਸੇਧ ਲੈਣ ਵਾਲੇ ਸੁਚੇਤ ਅਤੇ ਸਿਧਾਂਤਕ ਆਗੂ ਸਨ। ਉਨ੍ਹਾਂ ਕਿਹਾ ਕਿ ਪਿਛਲੇ 38 ਸਾਲਾਂ ਤੋਂ ਲਗਾਤਾਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕੱਠੇ ਹੋਣਾ ਉਨ੍ਹਾਂ ਵਲੋਂ ਕੀਤੇ ਕੰਮਾਂ ਅਤੇ ਲੋਕਾਂ ਦੇ ਉਨ੍ਹਾਂ ਪ੍ਰਤੀ ਪਿਆਰ ਨੂੰ ਦਰਸਾਉਂਦਾ ਹੈ। ਏਟਕ ਦੇ ਸਕੱਤਰ ਕਾਮਰੇਡ ਵਿਦਿਆ ਗਿਰੀ ਸਾਗਰ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਵਧ ਰਿਹਾ ਹੈ ਅਤੇ ਨਿੱਜੀ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ਨੀਤੀਆਂ ਦਾ ਟਾਕਰਾ ਕਰਨ ਅਤੇ ਪਬਲਿਕ ਸੈਕਟਰ ਦੀ ਰਾਖੀ ਲਈ ਮਜ਼ਬੂਤ ਜਨਤਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ, ਇਹੀ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸੀ.ਪੀ.ਆਈ. ਦੇ ਜ. ਸਕੱਤਰ ਕਾ. ਨਿਰਮਲ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਲਾਲ ਝੰਡੇ ਦੀ ਅਗਵਾਈ ਹੇਠ ਲੋਕਾਂ ਨੂੰ ਇਕੱਠੇ ਹੋ ਕੇ ਮੌਜੂਦਾ ਪ੍ਰਬੰਧ ਵਿਚ ਬਦਲਾਅ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਫ਼ਿਰਕਿਆਂ ਜਾਤਾਂ ਵਿਚ ਵੰਡ ਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀ ਹੈ। ਸਰਵ ਭਾਰਤ ਨੌਜਵਾਨ ਸਭਾ ਦੇ ਕੌਮੀ ਪ੍ਰਧਾਨ ਕਾਮਰੇਡ ਸੁਖਜਿੰਦਰ ਸਿੰਘ ਮਹੇਸ਼ਰੀ ਨੇ ਕਿਹਾ ਕਿ ਅੱਜ ਦੁਨੀਆਂ ਪੱਧਰ ਦਾ ਵਰਤਾਰਾ ਦੱਸਦਾ ਹੈ ਕਿ ਸਰਮਾਏਦਾਰੀ ਆਪਣੀ ਚਰਮ ਸੀਮਾ ਤੇ ਹੈ ਉਹ ਆਪਣੀ ਉਮਰ ਲੰਮੀ ਕਰਨ ਲਈ ਹਰ ਤਰੀਕੇ ਦਾ ਹੱਥ ਕੰਡਾ ਅਪਣਾ ਰਹੀ ਹੈ, ਹੁਣ ਉਹ ਦਿਨ ਬਹੁਤੀ ਦੂਰ ਨਹੀਂ ਜਦੋਂ ਦੇਸ਼ ਦੀ ਪਾਰਲੀਮੈਂਟ ਵਿਚ ਨੌਜਵਾਨਾਂ ਨੂੰ ਕੰਮ ਦੀ ਗਰੰਟੀ ਦਿੰਦਾ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਪਾਰਲੀਮੈਂਟ ਵਿਚ ਜਵਾਨੀ ਖ਼ੁਦ ਪਾਸ ਕਰਵਾਏਗੀ। ਜਥੇਬੰਦੀ ਦੇ ਸਰਪ੍ਰਸਤ ਕਾ. ਗੁਰਦੀਪ ਸਿੰਘ ਮੋਤੀ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੂਹ ਸਰਕਾਰੀ ਅਦਾਰਿਆਂ ਨੂੰ ਰੱਬ ਆਸਰੇ ਛੱਡਿਆ ਹੋਇਆ ਹੈ। ਇਨ੍ਹਾਂ ਸੇਵਾਵਾਂ ਦੀ ਰਾਖੀ ਅਤੇ ਉਨ੍ਹਾਂ ਦੇ ਵਿਸਥਾਰ ਲਈ ਸਾਂਝੇ ਸੰਘਰਸ਼ ਦੀ ਲੋੜ ਹੈ। ਸਮਾਗਮ ਦੌਰਾਨ ਧਾਲੀਵਾਲ ਯਾਦਗਾਰੀ ਡਾਇਰੀ ਵੀ ਰਿਲੀਜ਼ ਕੀਤੀ ਗਈ। ਉਨ੍ਹਾਂ ਦੇ ਜੱਦੀ ਪਿੰਡ ਬੱਧਨੀ ਖ਼ੁਰਦ ਦੇ ਹੋਣਹਾਰ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਪਟਾ ਮੋਗਾ ਦੀ ਟੀਮ ਵਲੋਂ ਇਨਕਲਾਬੀ ਨਾਟਕ, ਗੀਤ ਅਤੇ ਕੋਰੀਉਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਸਟੇਜ ਦੀ ਕਾਰਵਾਈ ਕਾਮਰੇਡ ਜਗਦੀਸ਼ ਸਿੰਘ ਚਾਹਲ ਨੇ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਗੁਰਪ੍ਰੀਤ ਸਿੰਘ ਗੰਡੀਵਿੰਡ, ਸੁਖਦੇਵ ਸ਼ਰਮਾ, ਦਿਗਵਿਜੇਪਾਲ ਸ਼ਰਮਾ, ਗੁਰਮੇਲ ਸਿੰਘ ਨਾਹਰ, ਹਰੀ ਬਹਾਦਰ ਬਿੱਟੂ , ਪ੍ਰਿੰਸੀਪਲ ਪੂਰਨ ਸਿੰਘ ਸੰਧੂ, ਡਾਕਟਰ ਇੰਦਰਵੀਰ ਗਿੱਲ, ਡਾਕਟਰ ਪਵਨ ਥਾਪਰ, ਪ੍ਰੇਮ ਚਾਵਲਾ, ਪਲਵਿੰਦਰ ਸਿੰਘ ਸਿੱਧੂ, ਭੁਪਿੰਦਰ ਸਵਰਨ ਸਿੰਘ ਖੋਸਾ, ਜਗਸੀਰ ਸਿੰਘ ਖੋਸਾ, ਜਸਪ੍ਰੀਤ ਬੱਧਨੀ, ਜਥੇਬੰਦੀ ਦੇ ਪ੍ਰਧਾਨ ਦੀਦਾਰ ਸਿੰਘ ਮੰਡ, ਜ. ਸਕੱਤਰ ਗੁਰਜੰਟ ਕੋਕਰੀ, ਬਚਿੱਤਰ ਧੋਥੜ, ਗੁਰਜੀਤ ਜਲੰਧਰ, ਬਿਕਰਮਜੀਤ ਸਿੰਘ, ਸੁਰਿੰਦਰ ਬਰਾੜ, ਗੁਰਚਰਨ ਕੌਰ ਅਤੇ ਅਮਨਦੀਪ ਕੌਰ ਰੱਤੂ ਆਸ਼ਾ ਵਰਕਰ ਜਥੇਬੰਦੀ ਸਮੇਤ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਮੋਗਾ ਵਿਖੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬ੍ਰਿਜ ਲਾਲ ਮੋਰੀਆ ਵਲੋਂ ਚੋਣ ਪ੍ਰਚਾਰ
Ad Position 24