21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕੌਮੀ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਮੋਗਾ ਵਿਖੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਅਮਨ-ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਬਹਾਦਰ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਸਾਡੀ ਕੌਮ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਨਾ ਸਰੋਤ ਬਣੀ ਰਹੇਗੀ।

Ad Position 21
No active advertisement
ਅਜੀਤ ਡੈਸਕ 22-10-2026
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਅਮਨ-ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਬਹਾਦਰ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਸਾਡੀ ਕੌਮ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਨਾ ਸਰੋਤ ਬਣੀ ਰਹੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਸਰਤਾਜ ਸਿੰਘ ਚਾਹਲ ਨੇ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ‘’ਯਾਦਗਾਰੀ ਦਿਵਸ’’ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਿਸ਼ਨ ਸਰੂਪ ਵਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਅਤੇ ਪੈਰਾ ਮਿਲਟਰੀ ਬਲਾਂ ਦੇ ਜਵਾਨਾਂ ਦੀ ਬਹਾਦਰੀ ਅਤੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਨ੍ਹਾਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚੱਲਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਈਏ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰੀਏ। ਸਮਾਗਮ ਦੌਰਾਨ ਐਸ.ਪੀ. ਅਜੇ ਰਾਜ ਸਿੰਘ, ਐਸ.ਪੀ. ਗੁਰਮਨਜੀਤ ਸਿੰਘ ਸੰਧੂ, ਸਮੂਹ ਡੀ.ਐਸ.ਪੀਜ਼, ਐਸ.ਐਚ.ਓਜ, ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ, ਐਨ.ਜੀ.ਓਜ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦਾਂ ਦੀਆਂ ਤਸਵੀਰਾਂ ‘ਤੇ ਫੁੱਲਮਾਲਾ ਭੇਟ ਕਰਕੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਡੀ.ਐਸ.ਪੀ. ਅਨਵਰ ਅਲੀ ਦੀ ਅਗਵਾਈ ਹੇਠ ਪਰੇਡ ਵਲੋਂ ਸ਼ੋਕ ਸ਼ਸਤਰ ਡਰਿੱਲ ਰਾਹੀਂ ਸਲਾਮੀ ਦਿੱਤੀ ਗਈ ਅਤੇ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਭੇਟ ਕੀਤਾ। ਇਸ ਉਪਰੰਤ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਐਸ.ਪੀ. ਗੁਰਮਨਜੀਤ ਸਿੰਘ ਸੰਧੂ ਵਲੋਂ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਨਾਂ ਪੜ੍ਹ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਸ਼ਹੀਦੀ ਸ਼ੋਕ ਦਿਵਸ ਦਾ ਇਤਿਹਾਸ ਸਾਂਝਾ ਕਰਦਿਆਂ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 1 ਸਤੰਬਰ, 2025 ਤੋਂ 30 ਅਗਸਤ, 2026 ਤੱਕ ਦੇਸ਼ ਦੀ ਰੱਖਿਆ ਅਤੇ ਲੋਕਾਂ ਦੀ ਸੁਰੱਖਿਆ ਕਰਦਿਆਂ 154 ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਹੀਦ ਹੋਏ ਹਨ। ਇਸ ਤੋਂ ਇਲਾਵਾ, ਅੱਤਵਾਦ ਦੇ ਦੌਰ ਦੌਰਾਨ ਜ਼ਿਲ੍ਹਾ ਮੋਗਾ ਨਾਲ ਸਬੰਧਿਤ 38 ਪੁਲਿਸ ਜਵਾਨਾਂ ਨੇ ਵੀ ਸ਼ਹਾਦਤ ਦਾ ਜਾਮ ਪੀਤਾ, ਜਿਨ੍ਹਾਂ ਦੇ ਪਰਿਵਾਰ ਮੋਗਾ ਜ਼ਿਲ੍ਹੇ ਵਿਚ ਰਹਿ ਰਹੇ ਹਨ। ਐਸ.ਐਸ.ਪੀ. ਚਾਹਲ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਅਤੇ ਭਲਾਈ ਪੰਜਾਬ ਸਰਕਾਰ ਤੇ ਮੋਗਾ ਪੁਲਿਸ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹਨ। ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਣ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲ ਰਹਿਣਾ ਸਾਡਾ ਨੈਤਿਕ ਫ਼ਰਜ਼ ਹੈ। ਇਸ ਮੌਕੇ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ ਹੁਨਰ ਪੰਜਾਬ ਦਾ’ ਦੇ ਆਡੀਸ਼ਨ ‘ਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਖੇਰਿਆ ਜਲਵਾ 80 ਫ਼ੀਸਦੀ ਵਿ... ਅਗਲੀ ਖ਼ਬਰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 38ਵੀਂ ਬਰਸੀ ਉਤਸ਼ਾਹ ਨਾਲ ਮਨਾਈ
Ad Position 24