23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਲੌਜ਼ਮਜ਼ ਦੇ ਵਿਦਿਆਰਥੀਆਂ ਨੇ ਕਲਾ ਦੇ ਖੇਤਰ ’ਚ ਦਿਖਾਈ ਆਪਣੀ ਪ੍ਰਤਿਭਾ

ਕਿਸ਼ਨਪੁਰਾ ਕਲਾਂ, 22 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਪਪੇਟ ਮੇਕਿੰਗ (ਕਠਪੁਤਲੀ ਬਣਾਉਣ) ਦੀ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਯੋਗਤਾ, ਕਲਪਨਾ ਸ਼ੀਲਤਾ ਅਤੇ ਨਵੇਂ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਬਲੌਜ਼ਮਜ਼ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ‘ਚ ਭਾਗ ਲੈਂਦੇ ਹੋਏ ਸਕੂਲੀ ਬੱਚੇ। 23-10-2026
ਕਿਸ਼ਨਪੁਰਾ ਕਲਾਂ, 22 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਪਪੇਟ ਮੇਕਿੰਗ (ਕਠਪੁਤਲੀ ਬਣਾਉਣ) ਦੀ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਯੋਗਤਾ, ਕਲਪਨਾ ਸ਼ੀਲਤਾ ਅਤੇ ਨਵੇਂ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਵੱਖ-ਵੱਖ ਸਮਗਰੀ ਦੀ ਵਰਤੋਂ ਕਰਕੇ ਸੁੰਦਰ ਅਤੇ ਆਕਰਸ਼ਕ ਕਠਪੁਤਲੀਆਂ ਤਿਆਰ ਕੀਤੀਆਂ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਵਿੱਚ ਹੱਥਾਂ ਦੀ ਕਾਰਜ-ਕੁਸ਼ਲਤਾ, ਧੀਰਜ, ਇਕਾਗਰਤਾ ਅਤੇ ਰਚਨਾਤਮਿਕ ਸੋਚ ਵਰਗੇ ਗੁਣਾਂ ਦਾ ਵਿਕਾਸ ਹੋਇਆ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਫਤਿਹ ਸਿੰਘ ਸਿਵੀਆ (ਤੀਜੀ-ਏ) ਨੇ ਅਤੇ ਦੂਜਾ ਸਥਾਨ ਅੰਮ੍ਰਿਤ ਕੌਰ (ਚੌਥੀ-ਬੀ) ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਸਭ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਬੱਚਿਆਂ ਨੂੰ ਆਪਣੀ ਕਲਪਨਾ ਸ਼ੀਲਤਾ ਨੂੰ ਹਕੀਕਤ ਵਿਚ ਬਦਲਣ, ਨਵੇਂ ਹੁਨਰ ਸਿੱਖਣ ਅਤੇ ਆਤਮ-ਵਿਸ਼ਵਾਸ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਵਿਹਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਬੱਚਿਆਂ ਦੇ ਅੰਦਰ ਲੁਕੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਵਿਚ ਸਹਾਇਕ ਹੁੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਧਾਰਮਿਕ ਪ੍ਰੀਖਿਆ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਸਿੰਘਾ ਵਾਲਾ ਕਿਸਾਨ ਵਿੰਗ ਦੇ ਜ਼ਿਲ੍ਹਾ ਕੁਆਰਡੀਨੇਟਰ ਨਿਯੁਕਤ ਮੁੱਖ ਮੰਤਰੀ ਤੀਰਥ ਯਾਤਰ...
Ad Position 24