23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚੇਅਰਮੈਨ ਦੀਨਾ ਸਾਹਿਬ ਨੇ ਹਿੰਮਤਪੁਰਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਹਿੰਮਤਪੁਰਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਵਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਐਮ.ਐਲ.ਐਮ. ਗਰੁੱਪ ਆਫ ਕਾਲਜ ਕਿਲੀ ਚਾਹਲ ਵਿਖੇ ਨਰਸਿੰਗ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਮੇਂ ਸੰਬੋਧਨ ਕਰਦੇ ਹੋਏ ਚੇਅਰਮੈਨ ਡਾ. ਸੁਰੇਸ਼ ਬਾਂਸਲ, ਨਾਲ ਬੈਠੇ ਮੈਨੇਜਮੈਂਟ ਮੈਂਬਰ, ਸਟਾਫ ਤੇ ਵਿਦਿਆਰਥੀ। ਅਜੀਤ ਤਸਵੀਰਾਂ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਹਿੰਮਤਪੁਰਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਵਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸਰਕਾਰ ਦੀ ਤਰਜੀਹ ਹੈ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਚੇਅਰਮੈਨ ਦੀਨਾ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨਾ ਮੰਡੀਆਂ ਵਿਚ ਲੈ ਕੇ ਆਉਣ । ਇਸ ਮੌਕੇ ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਸਕੱਤਰ ਰੂਪ ਸਿੰਘ ਈਨਾ, ਪੰਚ ਮੋਹਨ ਸਿੰਘ, ਪੰਚ ਸੁਖਪਾਲ ਸਿੰਘ ਘੋਨਾ, ਜੈਦੀਪ ਸਿੰਘ, ਨਵਪ੍ਰੀਤ ਸਿੰਘ ਨੰਬਰਦਾਰ, ਰਣਜੀਤ ਸਿੰਘ ਗੋਰਾ, ਸੁਰਜੀਤ ਸਿੰਘ ਸੀਤਾ, ਹਰਪ੍ਰੀਤ ਸਿੰਘ, ਦੇਵ ਸਿੰਘ ਬਾਜਵਾ, ਸੰਤੋਖ ਸਿੰਘ ਸੋਖਾ, ਕਿੰਦਰ ਸਿੰਘ ਮਾਨ, ਨੰਬਰਦਾਰ ਜੀਤ ਸਿੰਘ, ਪ੍ਰਧਾਨ ਕਰਮ ਸਿੰਘ, ਜਗਤਾਰ ਸਿੰਘ ਤਾਰਾ, ਨੈਬ ਦੀਨ, ਜਗਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਸ਼ਿੰਦਰਪਾਲ ਸਿੰਘ ਮੱਲਕੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਚੀਫ਼ ਸੈਕਟਰੀ ਨਾਲ ਮੀਟਿੰਗ ਬੇਸਿੱਟਾ ਰਹਿਣ ’ ਤੇ ਮੁਲਾਜ਼ਮਾਂ ’ ਚ ਭਾਰੀ ਰੋਸ ਸਮੂਹਿਕ ਛੁੱਟੀ ਦੇ ਦੂਜੇ ਦਿਨ ਸਬ ਡਵੀਜ਼ਨ ਬੱਧ...
Ad Position 24