ਸੀ . ਬੀ . ਐਸ . ਈ . ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ
ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਧਾਲੀਵਾਲ ਯੂ. ਐਸ.
ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਧਾਲੀਵਾਲ ਯੂ.ਐਸ.ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਧਾਲੀਵਾਲ ਯੂ.ਐਸ.ਏ. ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸੀ.ਬੀ.ਐਸ.ਈ. ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਵਿਸ਼ੇ ’ਤੇ ਸਮਰੱਥਾ ਵਿਕਾਸ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਤੇ ਤਣਾਅ ਪ੍ਰਬੰਧਨ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਉੱਘੇ ਸਰੋਤ ਮਾਹਿਰ ਸੇਵਾ-ਮੁਕਤ ਮੇਜਰ ਪ੍ਰਦੀਪ ਕੁਮਾਰ ਤੇ ਅਕਾਲ ਅਕੈਡਮੀ ਦੇ ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਹ ਪ੍ਰੋਗਰਾਮ ਸੰਸਥਾ ਦੇ ਐਮ.ਡੀ. ਕਸ਼ਮੀਰ ਸਿੰਘ ਦੀ ਅਗਵਾਈ ਅਤੇ ਸਕੂਲ ਦੇ ਪ੍ਰਿੰਸੀਪਲ ਤੇ ਵੈਨਿਊ ਡਾਇਰੈਕਟਰ ਪਰਮਜੀਤ ਕੌਰ ਮੱਲ੍ਹਾ ਅਗਵਾਈ ਹੇਠ ਕਰਵਾਇਆ ਗਿਆ। 22ਮੋਗਾ52 ਸਮਰੱਥਾ ਵਿਕਾਸ ਪ੍ਰੋਗਰਾਮ ’ਚ ਭਾਗ ਲੈਣ ਸਮੇਂ ਸਕੂਲ ਦੇ ਸਮੂਹ ਅਧਿਆਪਕ। ਤਸਵੀਰ: ਸੁਖਦੇਵ ਸਿੰਘ ਖਾਲਸਾ