23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗਿਆਨ ਸਾਗਰ ਪਬਲਿਕ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ ਸ਼ੁਰੂ

ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਸਕੂਲੀ ਬੱਚਿਆਂ ਦੀ ਅੱਠਵੀਂ ਸਲਾਨਾ ਸਪੋਰਟਸ ਮੀਟ ਬੜੇ ਉਤਸ਼ਾਹ ਨਾਲ ਅੱਜ ਸ਼ੁਰੂ ਕਰਵਾਈ ਗਈ। ਇਹ ਸਪੋਰਟਸ ਮੀਟ ਤਿੰਨ ਦਿਨ ਚੱਲੇਗੀ।

Ad Position 21
No active advertisement
ਅਜੀਤ ਡੈਸਕ 23-10-2026
ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਸਕੂਲੀ ਬੱਚਿਆਂ ਦੀ ਅੱਠਵੀਂ ਸਲਾਨਾ ਸਪੋਰਟਸ ਮੀਟ ਬੜੇ ਉਤਸ਼ਾਹ ਨਾਲ ਅੱਜ ਸ਼ੁਰੂ ਕਰਵਾਈ ਗਈ। ਇਹ ਸਪੋਰਟਸ ਮੀਟ ਤਿੰਨ ਦਿਨ ਚੱਲੇਗੀ। ਸਪੋਰਟਸ ਮੀਟ ਦੌਰਾਨ ਬੱਚਿਆਂ ਲਈ ਉਮਰ ਅਨੁਸਾਰ ਦਿਲਚਸਪ ਖੇਡਾਂ ਸੁਰੂ ਕਰਵਾਈਆਂ ਗਈਆਂ। ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਖੇਡ ਭਾਵਨਾ ਦੇ ਗੁਣ ਵਿਕਸਿਤ ਕਰਨਾ ਰਿਹਾ। ਸਕੂਲ ਪ੍ਰਬੰਧਕ ਗੁਰਸੇਵਕ ਸਿੰਘ ਚਾਨੀ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਹ ਮਿਲਜੁਲ ਕੇ ਕੰਮ ਕਰਨਾ ਸਿੱਖਦੇ ਹਨ। ਅੱਜ ਦੇ ਸਮਾਗਮ ਦੇ ਅੰਤ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੀ ਇਨਾਮ ਵੰਡ ਕੇ ਹੌਸਲਾ-ਅਫਜ਼ਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਕਾਲਜ ਮੋਗਾ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪ੍ਰੇਮ ਚੰਦ ਚੱਕੀ ਵਾਲੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸਟੇਟ ਜੁਆਇੰਟ ਸਕੱਤਰ ਨਿਯੁਕਤ
Ad Position 24