24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਆਫ਼ਤ ਪ੍ਰਬੰਧਨ ਸੰਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪਹੁੰਚੇ ਆਫ਼ਤ ਪ੍ਰਬੰਧਨ ਟੀਮ ਅਫ਼ਸਰ ਰਾਮ ਚੰਦਰ ਨੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਦਾ ਭਾਵ, ਇਸ ਦੇ ਵੱਖ-ਵੱਖ ਪੜਾਵਾਂ ਅਤੇ ਐਮਰਜੈਂਸੀ ਦੌਰਾਨ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 24-10-2026
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪਹੁੰਚੇ ਆਫ਼ਤ ਪ੍ਰਬੰਧਨ ਟੀਮ ਅਫ਼ਸਰ ਰਾਮ ਚੰਦਰ ਨੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਦਾ ਭਾਵ, ਇਸ ਦੇ ਵੱਖ-ਵੱਖ ਪੜਾਵਾਂ ਅਤੇ ਐਮਰਜੈਂਸੀ ਦੌਰਾਨ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੁਦਰਤੀ ਜਾਂ ਹੋਰ ਅਚਾਨਕ ਵਾਪਰਨ ਵਾਲੀ ਆਫ਼ਤ ਸਮੇਂ ਸੂਝ-ਬੂਝ, ਸਾਵਧਾਨੀ ਅਤੇ ਤੁਰੰਤ ਕਾਰਵਾਈ ਕਰਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਆਫ਼ਤ ਆਉਣ ਤੋਂ ਪਹਿਲਾਂ, ਆਫ਼ਤ ਦੌਰਾਨ ਅਤੇ ਆਫ਼ਤ ਤੋਂ ਬਾਅਦ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਮੁੱਢਲੀ ਸਹਾਇਤਾ ਵਾਲੀ ਪੇਟੀ ਉਪਲਬਧ ਹੋਣੀ ਚਾਹੀਦੀ ਹੈ ਅਤੇ ਸਮੇਂ-ਸਮੇਂ ‘ਤੇ ਮੁੱਢਲੀ ਸਹਾਇਤਾ ਦੀ ਸਿਖਲਾਈ ਅਤੇ ਅਭਿਆਸ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਆਫ਼ਤ ਦੀ ਸਥਿਤੀ ਨਾਲ ਨਜਿੱਠਣ ਦੇ ਤਰੀਕੇ ਵੀ ਸਮਝਾਏ ਗਏ। ਇਸ ਦੇ ਨਾਲ ਹੀ ਉਨ੍ਹਾਂ ਨੂੰ ਐਮਰਜੈਂਸੀ ਸੇਵਾਵਾਂ ਦੇ ਸੰਪਰਕ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਭੂਚਾਲ ਆਉਣ ਸਮੇਂ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਦੇ ਤਰੀਕਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਰਾਮ ਚੰਦਰ ਦਾ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਆਫ਼ਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਜੇ ਧੀਰ ਐਡਵੋਕੇਟ ਨਾਲ ਸੰਬੰਧਿਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ-ਪੰਚ ਔਲਖ, ਪ੍ਰਧਾਨ ਸ਼ਾਹ
Ad Position 24