ਤੀਰਥ ਯਾਤਰਾ ਰਾਹੀਂ ਪੰਜਾਬ ਦੇ ਬਜ਼ੁਰਗਾਂ ਦੀਆਂ ਅਸੀਸਾਂ ਖੱਟ ਰਹੇ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ-ਚੇਅਰਮੈਨ ਦੀਨਾ ਸਾਹਿਬ
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਤੋਂ ਚੌਥੀ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਵਲੋਂ ਪਿੰਡ ਦੇ ਆਗੂਆਂ ਦੀ ਹਾਜ਼ਰੀ ਵਿਚ ਰਵਾਨਾ ਕੀਤੀ ਗਈ।
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਤੋਂ ਚੌਥੀ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਵਲੋਂ ਪਿੰਡ ਦੇ ਆਗੂਆਂ ਦੀ ਹਾਜ਼ਰੀ ਵਿਚ ਰਵਾਨਾ ਕੀਤੀ ਗਈ। ਇਸ ਮੌਕੇ ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਯੋਜਨਾ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਬਜ਼ੁਰਗਾਂ ਦੀਆਂ ਅਸੀਸਾਂ ਖੱਟ ਰਹੇ ਹਨ। ਇਸ ਯੋਜਨਾ ਨਾਲ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇੱਛਾ ਪੂਰੀ ਹੋ ਰਹੀ ਹੈ। ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੋਕ-ਭਲਾਈ ਦੇ ਕਾਰਜਾਂ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਪ੍ਰਧਾਨ ਹਰਦੇਵ ਸਿੰਘ, ਸਨਦੀਪ ਸਿੰਘ, ਜਗਜੀਤ ਸਿੰਘ, ਇੰਦਰਜੀਤ ਸਿੰਘ, ਗੁਰਸੇਵਕ ਸਿੰਘ, ਸੁਖਚੈਨ ਸਿੰਘ, ਸਵਰਨ ਸਿੰਘ, ਰਾਜ ਸਿੰਘ, ਰਘਬੀਰ ਸਿੰਘ ਮਾਸਟਰ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।