ਸੰਤ ਬਾਬਾ ਭਾਗ ਸਿੰਘ ਵਿੱਦਿਅਕ ਸੰਸਥਾਵਾਂ ਵਿਖੇ ਗੁਰਬਾਣੀ ਤੇ ਨੈਤਿਕ ਕਦਰਾਂ, ਕੀਮਤਾਂ ’ਤੇ ਸੈਮੀਨਾਰ
ਠੱਠੀ ਭਾਈ, 23 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਵਿਸ਼ੇਸ਼ ਗੁਰਮਤਿ ਸੈਮੀਨਾਰ ਸੰਸਥਾ ਦੇ ਸਾਂਝੇ ਸਹਿਯੋਗ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਕਾਲਜ ਯੂਨਿਟ ਅਤੇ ਐਨ. ਐਸ.
ਠੱਠੀ ਭਾਈ, 23 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਵਿਸ਼ੇਸ਼ ਗੁਰਮਤਿ ਸੈਮੀਨਾਰ ਸੰਸਥਾ ਦੇ ਸਾਂਝੇ ਸਹਿਯੋਗ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਕਾਲਜ ਯੂਨਿਟ ਅਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਕਰਵਾਇਆ ਗਿਆ| ਵਿਦਿਆਰਥਣਾਂ ਨੂੰ ਗੁਰਬਾਣੀ ਦੇ ਵਿਦਿਅਕ ਫਲਸਫੇ ਨਾਲ ਜੋੜਨ ਹਿੱਤ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਖਾਲਸਾ ਯੂ.ਕੇ. ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜਸਵਿੰਦਰ ਸਿੰਘ ਖਾਲਸਾ ਨੇ ਵਿਦਿਆਰਥੀਆਂ ਨਾਲ ਆਪਣੇ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਨੈਤਿਕ ਕਦਰਾਂ ਕੀਮਤਾਂ ’ਤੇ ਪੱਕੇ ਰਹਿਣ ਅਤੇ ਗੁਰਬਾਣੀ ਅਨੁਸਾਰ ਜੀਵਨ ਨੂੰ ਢਾਲਣ ਦੀ ਜੀਵਨ ਜੁਗਤ ਸਮਝਾਈ। ਇਸ ਮੌਕੇ ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ, ਪਬਲਿਕ ਸਕੂਲ ਦੇ ਡਾਇਰੈਕਟਰ ਕੁਲਦੀਪ ਕੌਰ, ਮੈਡਮ ਇੰਦਰਵੀਰ ਕੌਰ ਨੇ ਵੀ ਸੰਬੋਧਨ ਕੀਤਾ। ਸੈਮੀਨਾਰ ਦੇ ਅੰਤ ਵਿਚ ਸੰਸਥਾ ਵਲੋਂ ਜਸਵਿੰਦਰ ਸਿੰਘ ਖਾਲਸਾ, ਜ਼ੋਨਲ ਇੰਚਾਰਜ ਸੋਹਨ ਸਿੰਘ ਰੌਂਤਾ ਅਤੇ ਅਮਰੀਕ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ, ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਅਜਮੇਰ ਸਿੰਘ, ਦਿਆ ਸਿੰਘ, ਚਰਨਜੀਤ ਸਿੰਘ ਸਿੱਧੂ, ਜੱਸਾ ਸਿੰਘ , ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਸੋਨੀਆ ਜਿੰਦਲ, ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਪ੍ਰੋਮਿਲਾ, ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ, ਸੰਸਥਾ ਦਾ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।