23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਦੀ ਮੌਤ ’ਤੇ ਪੰਥਕ ਆਗੂਆਂ ਨੇ ਕੀਤਾ ਦੁੱਖ ਪ੍ਰਗਟ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਯੂਨਾਇਟਡ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਦੇ ਪਿਤਾ ਸੂਬੇਦਾਰ ਮੇਜਰ ਸ੍ਰ. ਜਰਨੈਲ ਸਿੰਘ ਆਹਲੂਵਾਲੀਆ ਜੋ ਪਿਛਲੇ ਦਿਨੀਂ ਅਚਾਨਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ , ਦੀ ਮੌਤ ‘ਤੇ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉੱਥੇ ਹੀ ਸਮਾਜ ਨੂੰ ਵੀ ਬਹੁਤ ਵੱਡਾ ਘਾਟਾ ਪਿਆ।

Ad Position 21
No active advertisement
ਅਜੀਤ ਡੈਸਕ 24-10-2026
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਯੂਨਾਇਟਡ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਦੇ ਪਿਤਾ ਸੂਬੇਦਾਰ ਮੇਜਰ ਸ੍ਰ. ਜਰਨੈਲ ਸਿੰਘ ਆਹਲੂਵਾਲੀਆ ਜੋ ਪਿਛਲੇ ਦਿਨੀਂ ਅਚਾਨਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ , ਦੀ ਮੌਤ ‘ਤੇ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉੱਥੇ ਹੀ ਸਮਾਜ ਨੂੰ ਵੀ ਬਹੁਤ ਵੱਡਾ ਘਾਟਾ ਪਿਆ। ਸੂਬੇਦਾਰ ਮੇਜਰ ਸ੍ਰ. ਜਰਨੈਲ ਸਿੰਘ ਆਹਲੂਵਾਲੀਆ ਨੇ ਪਹਿਲਾਂ ਲੰਮਾ ਸਮਾਂ ਦੇਸ਼ ਦੀ ਫ਼ੌਜ ਵਿਚ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਉਸ ਤੋਂ ਬਾਅਦ ਸੇਵਾ ਮੁਕਤ ਹੋ ਕੇ ਪੰਜਾਬ ਲਈ ਅਤੇ ਪੰਥ ਲਈ ਵੱਡੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਮੌਤ ‘ਤੇ ਜਥੇਦਾਰ ਬੂਟਾ ਸਿੰਘ ਰਣਸੀਂਹ ਕਾਰਜਕਾਰੀ ਪ੍ਰਧਾਨ ਯੂਨਾਇਟਡ ਅਕਾਲੀ ਦਲ ਨੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੇ ਜਾਣ ਨਾਲ ਯੂਨਾਇਟਡ ਅਕਾਲੀ ਦਲ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਯੂਨਾਇਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ , ਭਾਈ ਗੁਰਲਾਭ ਸਿੰਘ ਧਰਮਕੋਟ, ਜ਼ਿਲ੍ਹਾ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਜਥੇਦਾਰ ਪਰਮਜੀਤ ਸਿੰਘ ਧੱਲੇਕੇ, ਭਾਈ ਜਗਸੀਰ ਸਿੰਘ ਡਾਲਾ, ਭਾਈ ਹਰਪ੍ਰੀਤ ਸਿੰਘ ਧੱਲੇਕੇ, ਭਾਈ ਗੁਰਲਾਲ ਸਿੰਘ ਧਰਮਕੋਟ, ਜਥੇਦਾਰ ਅਜੀਤ ਸਿੰਘ ਕੋਰੇਵਾਲਾ, ਜਥੇਦਾਰ ਆਤਮਾ ਸਿੰਘ ਵੱਡਾ ਘਰ, ਕੌਮੀ ਮੀਤ ਪ੍ਰਧਾਨ ਯੂਨਾਇਟਡ ਅਕਾਲੀ ਦਲ ਜਥੇਦਾਰ ਜਸਵਿੰਦਰ ਸਿੰਘ ਸਮਾਲਸਰ, ਭਾਈ ਕੇਵਲ ਸਿੰਘ ਰੋਡੇ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਿਸ਼ਨਪੁਰਾ ਕਲਾਂ ਅੰਦਰ ਚੱਲ ਰਹੀ ਹੈ ਵਿਕਾਸ ਕਾਰਜਾਂ ਦੀ ਹਨੇਰੀ-ਸਰਪੰਚ ਪ੍ਰਿੰਸ ਚਾਵਲਾ ਅਗਲੀ ਖ਼ਬਰ ਸ਼ਿਆਮ ਮੰਦਰ ਵਿਖੇ ਇਕਾਦਸ਼ੀ ਮੌਕੇ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਭਜਨ ਸੰਧਿਆ ਕਰਵਾਈ
Ad Position 24