23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ 64ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ ਸੈਨਾ ਵਲੋਂ ਸਰਕਾਰੀ ਸਨਮਾਨਾਂ ਨਾਲ ਗਾਰਡ ਆਫ਼ ਆਨਰ ਪੇਸ਼, ਸ਼ਹੀਦ ਦੀ ਪੁੱਤਰੀ ਕੁਲਵੰਤ ਕੌਰ ਦਾ ਕੀਤਾ ਸਨਮਾਨ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ 64ਵੇਂ ਸ਼ਹੀਦੀ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਸਥਿਤ ਉਨ੍ਹਾਂ ਦੇ ਸਮਾਰਕ ‘ਤੇ ਸੈਨਾ ਅਤੇ ਸਿਵਲ ਪ੍ਰਸ਼ਾਸਨ ਵਲੋਂ ਫ਼ੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਦੇਸ਼ ਦੀ ਰਾਖੀ ਲਈ ਸ਼ਹੀਦ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਬਹਾਦਰੀ, ਦੇਸ਼-ਭਗਤੀ ਅਤੇ ਅਦੁੱਤੀ ਹੌਸਲੇ ਨੂੰ ਸਿਜਦਾ ਕੀਤਾ ਗਿਆ।

Ad Position 21
No active advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ 64ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ ਤੇ ਫ਼ੌਜ ਦੇ ਅਫ਼ਸਰ। ਤਸਵੀਰ : ਹਰਜੀਤ ਸਿੰਘ 24-10-2026
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ 64ਵੇਂ ਸ਼ਹੀਦੀ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਸਥਿਤ ਉਨ੍ਹਾਂ ਦੇ ਸਮਾਰਕ ‘ਤੇ ਸੈਨਾ ਅਤੇ ਸਿਵਲ ਪ੍ਰਸ਼ਾਸਨ ਵਲੋਂ ਫ਼ੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਦੇਸ਼ ਦੀ ਰਾਖੀ ਲਈ ਸ਼ਹੀਦ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਬਹਾਦਰੀ, ਦੇਸ਼-ਭਗਤੀ ਅਤੇ ਅਦੁੱਤੀ ਹੌਸਲੇ ਨੂੰ ਸਿਜਦਾ ਕੀਤਾ ਗਿਆ। ਸਮਾਗਮ ਦੌਰਾਨ ਮਿਸ ਹਰਸ਼ਿਤਾ ਸ਼ਰਮਾ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ), ਕੁਲਪ੍ਰੀਤ ਸਿੰਘ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ, ਸਤਵਿੰਦਰਪਾਲ ਰਣੀਕੇ ਐਸ.ਡੀ.ਐਮ., ਸਤਵੰਤ ਸਿੰਘ ਡੀ.ਐਸ.ਪੀ. ਮੋਗਾ ਸਮੇਤ ਸੈਨਾ ਦੇ ਅਧਿਕਾਰੀਆਂ, ਸਾਬਕਾ ਸੈਨਿਕਾਂ ਅਤੇ ਹੋਰ ਸ਼ਖ਼ਸੀਅਤਾਂ ਨੇ ਸ਼ਹੀਦ ਦੇ ਸਮਾਰਕ ‘ਤੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। 7 ਇਨਫੈਂਟਰੀ ਡਿਵੀਜ਼ਨ ਦੀ ਅਗਵਾਈ ਹੇਠ 197 ਫ਼ੀਲਡ ਰੈਜੀਮੈਂਟ ਵਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਸ਼ਹੀਦ ਦੀ ਪੁੱਤਰੀ ਸ੍ਰੀਮਤੀ ਕੁਲਵੰਤ ਕੌਰ ਅਤੇ ਉਨ੍ਹਾਂ ਦੇ ਜਵਾਈ ਸਬ-ਇੰਸਪੈਕਟਰ ਸੁਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮਿਸ ਹਰਸ਼ਿਤਾ ਸ਼ਰਮਾ ਵਲੋਂ ਸ੍ਰੀਮਤੀ ਕੁਲਵੰਤ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵਲੋਂ 17 ਗ਼ੈਰ-ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ। ਇਹ ਚੈੱਕ ਮਿਸ ਹਰਸ਼ਿਤਾ ਸ਼ਰਮਾ, ਕੁਲਪ੍ਰੀਤ ਸਿੰਘ, ਸਤਵੰਤ ਸਿੰਘ ਅਤੇ ਸਾਬਕਾ ਸੈਨਿਕ ਅਧਿਕਾਰੀਆਂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਸਮਾਗਮ ਵਿਚ ਕੈਪਟਨ ਸੂਰਜ ਪਾਟਿਲ, 7 ਇਨਫੈਂਟਰੀ ਡਿਵੀਜ਼ਨ, ਸੂਬੇਦਾਰ ਹਰਕੇਸ਼ ਸਿੰਘ, 7 ਅਟਲਰੀ ਬ੍ਰਿਗੇਡ, ਲੈਫ਼ਟੀਨੈਂਟ ਕਰਨਲ ਡਾ. ਸੁਖਮੀਤ ਮਨਿਹਾਸ (ਸੇਵਾ ਮੁਕਤ), ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਲੈਫ਼ਟੀਨੈਂਟ ਕਰਨਲ ਬਾਬੂ ਸਿੰਘ (ਸੇਵਾ ਮੁਕਤ), ਮੇਜਰ ਪ੍ਰਦੀਪ ਕੁਮਾਰ (ਸੇਵਾ ਮੁਕਤ), ਕੈਪਟਨ ਰਾਜ ਕੁਮਾਰ ਰਿਸ਼ੀ (ਸੇਵਾ ਮੁਕਤ), ਸੂਬੇਦਾਰ ਵਿਜੇ ਕੁਮਾਰ (ਸੇਵਾ ਮੁਕਤ) ਅਤੇ ਲੈਫ਼ਟੀਨੈਂਟ ਕਰਨਲ ਭੁਪਿੰਦਰ ਭੋਲਾ (ਸੇਵਾ ਮੁਕਤ) ਸਮੇਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ਼, ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਅਤੇ ਵੀਰ ਨਾਰੀਆਂ ਹਾਜ਼ਰ ਸਨ। ਆਪਣੇ ਸੰਬੋਧਨ ਵਿਚ ਮਿਸ ਹਰਸ਼ਿਤਾ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦਾ ਜਨਮ ਅਤੇ ਸਬੰਧ ਜ਼ਿਲ੍ਹਾ ਮੋਗਾ ਦੇ ਪਿੰਡ ਮਾਹਲਾ ਕਲਾਂ ਨਾਲ ਸੀ। ਉਹ ਪਹਿਲੀ ਸਿੱਖ ਰੈਜੀਮੈਂਟ ਵਿਚ ਭਰਤੀ ਹੋਏ ਅਤੇ 1962 ਦੀ ਭਾਰਤ-ਚੀਨ ਜੰਗ ਦੌਰਾਨ ਬੇਮਿਸਾਲ ਬਹਾਦਰੀ ਦਾ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਸ਼ਹੀਦ ਹੋ ਗਏ। ਉਨ੍ਹਾਂ ਦੀ ਅਦੁੱਤੀ ਬਹਾਦਰੀ, ਸ਼ਾਨਦਾਰ ਅਗਵਾਈ ਅਤੇ ਦੇਸ਼ ਪ੍ਰਤੀ ਸਰਵਉੱਚ ਸਮਰਪਣ ਨੂੰ ਸਨਮਾਨ ਦਿੰਦਿਆਂ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਬਹਾਦਰੀ ਪੁਰਸਕਾਰ ਪਰਮਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਕੁਰਬਾਨੀ ਅੱਜ ਵੀ ਦੇਸ਼ ਵਾਸੀਆਂ ਅਤੇ ਨੌਜਵਾਨ ਪੀੜ੍ਹੀ ਲਈ ਦੇਸ਼-ਭਗਤੀ, ਬਹਾਦਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਦੀ ਅਮਿੱਟ ਪ੍ਰੇਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਸੰਘਰਸ਼ ਕਮੇਟੀ ਦੇ ਮੋਗਾ ਧਰਨੇ ਨੂੰ ਤਾਰਪੀਡੋ ਕਰਨ ਦੀ ਕੀਤੀ ਗਈ ਸੀ ਸਾਜਿਸ਼-ਸੰਨ੍ਹੀ ਗਿੱਲ ਅਗਲੀ ਖ਼ਬਰ ਪਿੰਡ ਕਿਸ਼ਨਪੁਰਾ ਕਲਾਂ ਅੰਦਰ ਚੱਲ ਰਹੀ ਹੈ ਵਿਕਾਸ ਕਾਰਜਾਂ ਦੀ ਹਨੇਰੀ-ਸਰਪੰਚ ਪ੍ਰਿੰਸ ਚਾਵਲਾ
Ad Position 24