ਮੇਲੇ ਮਈਆ ਦੇ ਸਫਲ ਆਯੋਜਨ ’ਤੇ ਪ੍ਰਧਾਨ ਰਾਜੇਸ਼ ਅਰੋੜਾ ਵਲੋਂ ਮੋਗਾ ਵਾਸੀਆਂ ਦਾ ਧੰਨਵਾਦ
ਅਕਾਲੀ ਦਲ ਵਾਰਿਸ ਪੰਜਾਬ ਦੀ ਟੀਮ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਵਿਚ ਹੋਈ ਸ਼ਾਮਿਲ
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਨੇ ਸੰਗਤਾਂ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਕਿਹਾ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਨੇ ਰਾਮਾਇਣ ਵਰਗੇ ਮਹਾਨ ਗ੍ਰੰਥ ਦੀ ਰਚਨਾ ਕਰਕੇ ਪੂਰੀ ਦੁਨੀਆ ਨੂੰ ਸਚਾਈ, ਗਿਆਨ, ਧਰਮ ਅਤੇ ਮਨੁੱਖਤਾ ਦਾ ਰਾਹ ਦਿਖਾਇਆ।
ਅ
ਅਕਾਲੀ ਦਲ ਵਾਰਿਸ ਪੰਜਾਬ ਦੀ ਟੀਮ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਵਿਚ ਹੋਈ ਸ਼ਾਮਿਲ
25-10-2026
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਨੇ ਸੰਗਤਾਂ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਕਿਹਾ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਨੇ ਰਾਮਾਇਣ ਵਰਗੇ ਮਹਾਨ ਗ੍ਰੰਥ ਦੀ ਰਚਨਾ ਕਰਕੇ ਪੂਰੀ ਦੁਨੀਆ ਨੂੰ ਸਚਾਈ, ਗਿਆਨ, ਧਰਮ ਅਤੇ ਮਨੁੱਖਤਾ ਦਾ ਰਾਹ ਦਿਖਾਇਆ। ਅੱਜ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ, ਸਮਾਜ ਵਿਚ ਬਰਾਬਰਤਾ ਲਿਆਉਣਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜਗਜਿੰਦਰ ਸਿੰਘ ਬੁੱਕਣਵਾਲਾ, ਦਵਿੰਦਰ ਸਿੰਘ ਰਣੀਆ, ਬਲਜੀਤ ਸਿੰਘ ਜੱਸ ਮੰਗੇਵਾਲਾ, ਬਲਵੀਰ ਸਿੰਘ, ਦਰਸ਼ਨ ਸਿੰਘ, ਵਾਲਮੀਕਿ ਸਭਾ ਦੇ ਚੇਅਰਮੈਨ ਰਘੁਬੀਰ ਅਨਾਰਿਆ, ਪ੍ਰਧਾਨ ਅਰੁਣ ਬੋਹਤਾ, ਸੈਕਟਰੀ ਰਾਜ਼ ਕੁਮਾਰ ਗੋਲੂ, ਕੈਸ਼ੀਅਰ ਅਰਜੁਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।