24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਜੀਤਵਾਲ ਕਾਲਜ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਅਜੀਤਵਾਲ, 24 ਅਕਤੂਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਜਨਮ ਦਿਹਾੜਾ ਮਨਾਉਂਦਿਆਂ ਉਨ੍ਹਾਂ ਦੀ ਤਸਵੀਰ ਉੱਪਰ ਫੁੱਲ-ਮਲਾਵਾਂ ਭੇਟ ਕੀਤੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਜੀਵਨੀ ਸਬੰਧੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ । ਉਪਰੰਤ ਸੰਸਥਾ ਦੇ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 25-10-2026
ਅਜੀਤਵਾਲ, 24 ਅਕਤੂਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਜਨਮ ਦਿਹਾੜਾ ਮਨਾਉਂਦਿਆਂ ਉਨ੍ਹਾਂ ਦੀ ਤਸਵੀਰ ਉੱਪਰ ਫੁੱਲ-ਮਲਾਵਾਂ ਭੇਟ ਕੀਤੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਜੀਵਨੀ ਸਬੰਧੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ । ਉਪਰੰਤ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਹਾਂਰਿਸ਼ੀ ਵਾਲਮੀਕਿ ਸੁਆਮੀ ਦੀ ਰਮਾਇਣ ਸਭ ਤੋਂ ਉੱਤਮ ਦੇਣ ਹੈ। ਉਨ੍ਹਾਂ ਵਲੋਂ ਆਪਣੇ ਹੁਨਰ, ਮਾਨ-ਸਨਮਾਨ ਨੂੰ ਨਰਮਾਈ ਨਾਲ ਮਾਣਨ ਅਤੇ ਹੰਕਾਰ ਨਾ ਕਰਨ ਦੀ ਸਿੱਖਿਆ ਦਿੱਤੀ ਗਈ ਹੈ । ਇਸ ਮੌਕੇ ਮਹਾਂਰਿਸ਼ੀ ਵਾਲਮੀਕਿ ਸੁਆਮੀ ਦੀ ਜੀਵਨੀ ਉੱਪਰ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ’ਚ ਵਿਦਿਆਰਥੀ ਭੁਪਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਗੁਰਤੇਜ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪ੍ਰੋਜੈਕਟ ਇੰਚਾਰਜ ਜਸਵੰਤ ਸਿੰਘ ਨੇ ਦੱਸਿਆ ਕਿ ਜਦ ਮਾਤਾ ਸੀਤਾ ਜੀ ਨੂੰ ਸ੍ਰੀ ਰਾਮ ਚੰਦਰ ਜੀ ਨੇ ਰਾਜ ਤੋਂ ਬਾਹਰ ਭੇਜ ਦਿੱਤਾ ਸੀ ਤਾਂ ਮਹਾਂਰਿਸ਼ੀ ਵਾਲਮੀਕਿ ਜੀ ਨੇ ਆਪਣੇ ਡੇਰੇ ਵਿਚ ਉਨ੍ਹਾਂ ਨੂੰ ਸ਼ਰਨ ਦੇ ਕੇ ਆਪਣੀ ਬੇਟੀ ਦੀ ਤਰ੍ਹਾਂ ਰੱਖਿਆ ਅਤੇ ਉਨ੍ਹਾਂ ਦੇ ਪੁੱਤਰ ਲਵ ਅਤੇ ਕੁਸ਼ ਦੀ ਪਾਲਨਾ ਕਰਦਿਆਂ ਗੀਤ, ਸੰਗੀਤ ਅਤੇ ਹਥਿਆਰਾਂ ਦੀ ਸਿੱਖਿਆ ਵੀ ਦਿੱਤੀ। ਇਸ ਸਮਾਗਮ ਦੌਰਾਨ ਮਨਦੀਪ ਕੌਰ ਨੇ ਸਟੇਜ ਦੀ ਡਿਊਟੀ ਬਹੁਤ ਧਾਰਮਿਕ ਸ਼ਬਦਾਂ ਨਾਲ ਨਿਭਾਈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਸ਼ਾਦ ਵੰਡਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗ਼ਲਤ ਨੀਤੀਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਸਦਨ ਤੋਂ ਬਾਹਰ ਰੱਖ ਰਹੀ ਸਰਕਾਰ-ਸਨੀ ਗਿੱਲ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸ਼ਰਧਾ ਨਾਲ ਮਨਾਈ ਮਹਾਂਰਿਸ਼ੀ ਵਾਲਮੀਕਿ ਜੈਅੰਤੀ
Ad Position 24