ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ’ਤੇ ਆਪਣੇ ਘਰਾਂ ’ਚ ਦੀਪਮਾਲਾ ਕੀਤੀ ਜਾਵੇ-ਪ੍ਰਧਾਨ ਨਰੇਸ਼ ਬੋਹਤ
ਮੋਗਾ, 24 ਅਕਤੂਬਰ (ਅਸ਼ੋਕ ਬਾਂਸਲ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੇ ਦੱਸਿਆ ਕਿ ਰਮਾਇਣ ਦੇ ਰਚੇਤਾ ਅਤੇ ਸ੍ਰਿਸ਼ਟੀ ਦੇ ਸਿਰਜਣਹਾਰ ਭਗਵਾਨ ਵਾਲਮੀਕਿ ਦਾ ਪਾਵਨ ਤੇ ਪਵਿੱਤਰ ਪ੍ਰਗਟ ਦਿਵਸ 26 ਅਕਤੂਬਰ ਸੋਮਵਾਰ ਨੂੰ ਪੰਜਾਬ ਸਮੇਤ ਪੂਰੇ ਭਾਰਤ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਸ਼ੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਮੋਗਾ, 24 ਅਕਤੂਬਰ (ਅਸ਼ੋਕ ਬਾਂਸਲ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੇ ਦੱਸਿਆ ਕਿ ਰਮਾਇਣ ਦੇ ਰਚੇਤਾ ਅਤੇ ਸ੍ਰਿਸ਼ਟੀ ਦੇ ਸਿਰਜਣਹਾਰ ਭਗਵਾਨ ਵਾਲਮੀਕਿ ਦਾ ਪਾਵਨ ਤੇ ਪਵਿੱਤਰ ਪ੍ਰਗਟ ਦਿਵਸ 26 ਅਕਤੂਬਰ ਸੋਮਵਾਰ ਨੂੰ ਪੰਜਾਬ ਸਮੇਤ ਪੂਰੇ ਭਾਰਤ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਸ਼ੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪ੍ਰਧਾਨ ਨਰੇਸ਼ ਬੋਹਤ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਆਪਣੇ ਘਰਾਂ ਵਿਚ ਦੀਪਮਾਲਾ ਕਰਨ ਅਤੇ ਪਰਿਵਾਰ ਸਮੇਤ ਭਗਵਾਨ ਦੀ ਪੂਜਾ-ਅਰਚਨਾ ਕਰਕੇ ਉਨ੍ਹਾਂ ਦੀ ਮੁਕਤੀ ਮਾਲਾ ਦਾ ਪਾਠ ਕਰਨ।