26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬਾਘਾ ਪੁਰਾਣਾ ਹਲਕੇ ਦੇ ਪਿੰਡ ਥਰਾਜ ’ਚ ਬਾਰਿਸ਼ ਤੇ ਗੜੇਮਾਰੀ ਨੇ ਮਚਾਈ ਭਾਰੀ ਤਬਾਹੀ, ਪਿੰਡ ਦਾ ਅੱਧਾ ਰਕਬਾ ਹੋਇਆ ਤਹਿਸ-ਨਹਿਸ

ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਦੇ ਪਿੰਡ ਥਰਾਜ ਵਿਚ ਬਾਰਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਕੁਦਰਤ ਦੀ ਇਸ ਮਾਰ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ ਅਤੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਨੂੰ ਦੇਖ ਕੇ ਕਿਸਾਨਾਂ ਦੇ ਚਿਹਰਿਆਂ ‘ਤੇ ਚਿੰਤਾ ਅਤੇ ਨਿਰਾਸ਼ਾ ਸਾਫ਼ ਦਿਖਾਈ ਦੇ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਦੇ ਪਿੰਡ ਥਰਾਜ ਵਿਚ ਬਾਰਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਕੁਦਰਤ ਦੀ ਇਸ ਮਾਰ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ ਅਤੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਨੂੰ ਦੇਖ ਕੇ ਕਿਸਾਨਾਂ ਦੇ ਚਿਹਰਿਆਂ ‘ਤੇ ਚਿੰਤਾ ਅਤੇ ਨਿਰਾਸ਼ਾ ਸਾਫ਼ ਦਿਖਾਈ ਦੇ ਰਹੀ ਹੈ। ਪਿੰਡ ਦੇ ਕਿਸਾਨਾਂ ਅਨੁਸਾਰ ਬਾਰਸ਼ ਅਤੇ ਗੜੇਮਾਰੀ ਕਾਰਨ ਪਿੰਡ ਦਾ ਲਗਭਗ ਅੱਧਾ ਰਕਬਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਕਈ ਖੇਤਾਂ ਵਿਚ ਫ਼ਸਲਾਂ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਕਿਸਾਨਾਂ ਨੂੰ ਆਪਣੀ ਛੇ ਮਹੀਨੇ ਦੀ ਮਿਹਨਤ ਅਤੇ ਖੇਤੀ ‘ ਤੇ ਕੀਤੇ ਖ਼ਰਚੇ ਦੀ ਭਰਪਾਈ ਹੋਣ ਦੀ ਉਮੀਦ ਵੀ ਧੁੰਦਲੀ ਦਿਖਾਈ ਦੇ ਰਹੀ ਹੈ। ਪਿੰਡ ਥਰਾਜ ਵਿਚ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਮੌਕੇ ਕਿਸਾਨਾਂ ਨੇ ਪੱਤਰਕਾਰਾਂ ਨੂੰ ਆਪਣੇ ਖੇਤਾਂ ਵਿਚ ਲਿਜਾ ਕੇ ਫ਼ਸਲਾਂ ਦੀ ਮਾੜੀ ਹਾਲਤ ਦਿਖਾਈ। ਆਪਣੀਆਂ ਅੱਖਾਂ ਸਾਹਮਣੇ ਤਬਾਹ ਹੋਈ ਫ਼ਸਲ ਨੂੰ ਦੇਖ ਕੇ ਕਈ ਕਿਸਾਨ ਆਪਣੇ ਹੰਝੂ ਨਾ ਰੋਕ ਸਕੇ ਅਤੇ ਭੁੱਬਾਂ ਮਾਰ ਕੇ ਰੋਣ ਲੱਗ ਪਏ। ਕਿਸਾਨਾਂ ਦੀਆਂ ਅੱਖਾਂ ‘ਚੋਂ ਵਗਦੇ ਹੰਝੂ ਉਨ੍ਹਾਂ ਦੀ ਮਿਹਨਤ, ਉਮੀਦਾਂ ਅਤੇ ਆਰਥਿਕ ਚਿੰਤਾਵਾਂ ਦੀ ਕਹਾਣੀ ਬਿਆਨ ਕਰ ਰਹੇ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਪਹਿਲਾਂ ਹੀ ਵਧਦੇ ਖ਼ਰਚਿਆਂ ਅਤੇ ਅਨਿਸ਼ਚਿਤ ਮੌਸਮ ਕਾਰਨ ਚੁਨੌਤੀਆਂ ਨਾਲ ਘਿਰੀ ਹੋਈ ਹੈ, ਪਰ ਹੁਣ ਬਾਰਸ਼ ਅਤੇ ਗੜੇਮਾਰੀ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਫ਼ਸਲਾਂ ਦੇ ਨੁਕਸਾਨ ਨਾਲ ਕਿਸਾਨਾਂ ਨੂੰ ਅਗਲੀ ਫ਼ਸਲ ਦੀ ਤਿਆਰੀ, ਕਰਜ਼ਿਆਂ ਦੀ ਅਦਾਇਗੀ ਅਤੇ ਘਰੇਲੂ ਖ਼ਰਚਿਆਂ ਨੂੰ ਪੂਰਾ ਕਰਨ ਦੀ ਚਿੰਤਾ ਸਤਾ ਰਹੀ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਸਮੇਤ ਹੋਰ ਸਬੰਧਿਤ ਵਿਅਕਤੀਆਂ ਦੀ ਮੌਜੂਦਗੀ ਵਿਚ ਕਿਸਾਨਾਂ ਨੇ ਆਪਣੇ ਖੇਤਾਂ ਦੀ ਹਾਲਤ ਦਿਖਾਈ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਦੀ ਮੰਗ ਰੱਖੀ। ਇਸ ਮੌਕੇ ਹਰਭਗਵਾਨ ਚਹਿਲ ਸੁਸਾਇਟੀ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇਕੱਤਰ ਸਿੰਘ ਬਰਾੜ, ਸਰਪੰਚ ਬੇਅੰਤ ਸਿੰਘ ਸਿੱਧੂ, ਜਗਸੀਰ ਢਿੱਲੋਂ, ਗੁਰਪ੍ਰੀਤ ਸਿੰਘ, ਅਵਤਾਰ ਵਿਰਕ, ਜਰਨੈਲ ਚਹਿਲ, ਬਹਾਦਰ ਚਹਿਲ, ਗੁਰਪ੍ਰੀਤ ਬਰਾੜ, ਗੁਰਸੇਵਕ ਬਰਾੜ, ਅਰਮਜੀਤ ਮਾਨ, ਬਲਤੇਜ ਚਹਿਲ ਮੈਂਬਰ ਅਤੇ ਜਸਪ੍ਰੀਤ ਚਹਿਲ ਸਮੇਤ ਹੋਰ ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਕਿਸਾਨ ਹਾਜ਼ਰ ਸਨ। ਇਨ੍ਹਾਂ ਕਿਸਾਨਾਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਮੌਕੇ ‘ਤੇ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਜਾਣੂੰ ਕਰਵਾਇਆ ਅਤੇ ਪ੍ਰਭਾਵਿਤ ਖੇਤਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਪਿੰਡ ਵਿਚ ਫ਼ਸਲ ਦਾ ਵੱਡਾ ਨੁਕਸਾਨ ਹੋਣ ਕਾਰਨ ਸਮੁੱਚੇ ਨਗਰ ਦਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ ਜਿੱਥੇ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਜ਼ਮੀਨ ਮਾਲਕ ਆਪਣੀ ਸਮਰੱਥਾ ਅਨੁਸਾਰ ਆਪਣਾ ਕੁਝ ਠੇਕਾ ਛੱਡ ਕੇ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰਨਗੇ। ਕਿਸਾਨਾਂ ਦੀ ਮੰਗ ਹੈ ਕਿ ਪ੍ਰਭਾਵਿਤ ਰਕਬੇ ਦੀ ਜਲਦੀ ਅਤੇ ਨਿਰਪੱਖ ਗਿਰਦਾਵਰੀ ਕਰਵਾਈ ਜਾਵੇ, ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾ ਕੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਸੁਸਾਇਟੀ ਪ੍ਰਧਾਨ ਹਰਭਗਵਾਨ ਸਿੰਘ ਚਹਿਲ ਜੋ ਮੌਜੂਦਾ ਸੱਤਾਧਾਰੀ ਪਾਰਟੀ ਦੇ ਸਿਰ ਕੱਢ ਆਗੂ ਹਨ ਨੇ ਆਪਣੀ ਵਿਥਿਆ ਦੱਸਦਿਆਂ ਕਿਹਾ ਕਿ ਉਸ ਦੀ ਪਿਛਲੇ ਸਾਲ 15 ਲੱਖ ਰੁਪਏ ਦੀ ਫ਼ਸਲ ਤਬਾਹ ਹੋ ਗਈ ਸੀ ਅਤੇ ਇਸ ਵਾਰ ਫਿਰ 15 ਲੱਖ ਰੁਪਏ ਦੀ ਫ਼ਸਲ ਤਬਾਹ ਹੋ ਗਈ ਉਨ੍ਹਾਂ ਕਿਹਾ ਕਿ ਮੈਨੂੰ ਅਜੇ ਤੱਕ ਪਿਛਲੀ ਤਬਾਹੀ ਦਾ ਵੀ ਇਕ ਰੁਪਈਆ ਤੱਕ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਰਕਾਰੀ ਸਹਾਇਤਾ ਨਾ ਮਿਲੀ ਤਾਂ ਪਹਿਲਾਂ ਹੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਆਪਣੇ ਪੈਰਾਂ ‘ਤੇ ਮੁੜ ਖੜ੍ਹੇ ਹੋਣਾ ਹੋਰ ਵੀ ਔਖਾ ਹੋ ਜਾਵੇਗਾ। ਕਿਸਾਨਾਂ ਨੇ ਸਰਕਾਰ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਪਿੰਡ ਥਰਾਜ ਦੇ ਨੁਕਸਾਨੇ ਗਏ ਖੇਤਾਂ ਦਾ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੋਗਾ/ਫ਼ਿਰੋਜ਼ਪੁਰ ਜ਼ੋਨ ਦੇ ਕਾਲਜਾਂ ਦੀ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਭੁੱਲਰ ਕੋਟ ਈਸੇ ਖਾਂ ਤੋਂ ਅਕਾਲੀ ਦਲ ਦੇ ਸਰਪ੍ਰਸਤ ਨਿਯੁਕਤ
Ad Position 24