25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਦੀ ਬਿਹਤਰੀ ਲਈ ਕਾਂਗਰਸ ਦੀ ਸਰਕਾਰ ਲਿਆਉਣਾ ਜ਼ਰੂਰੀ-ਬਲਰਾਮ ਸ਼ਰਮਾ ਬੱਬੀ

ਕੋਟ ਈਸੇ ਖਾਂ, 25 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਹਰ ਵਰਗ ਲਈ ਨਿਰਪੱਖ ਸੋਚ ਲੈ ਕੇ ਚੱਲਣ ਵਾਲੀ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕ ਹਿਤਾਂ ਨੂੰ ਪਹਿਲ ਦਿੱਤੀ ਅਤੇ ਜਦੋਂ ਜਦੋਂ ਵੀ ਪੰਜਾਬ ਵਿਚ ਕਾਂਗਰਸ ਦੀਆਂ ਸਰਕਾਰਾਂ ਬਣੀਆਂ ਤਾਂ ਸੂਬਾ ਖ਼ੁਸ਼ਹਾਲੀ ਦੇ ਰਾਹਾਂ ‘ਤੇ ਤੁਰਿਆ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਰਾਮ ਸ਼ਰਮਾ ਬੱਬੀ ਨੇ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਸੂਬੇ ਦੇ ਹਿਤਾਂ ਲਈ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ, ਕਿਉਂਕਿ ਹੁਣ ਜੋ ਹਾਲਾਤ ਸੂਬੇ ਦੇ ਬਣੇ ਹਨ, ਉਹ ਕਿਸੇ ਤੋਂ ਲੁਕੇ ਛਿਪੇ ਨਹੀਂ।

Ad Position 21
No active advertisement
ਬਲਰਾਮ ਸ਼ਰਮਾ ਬੱਬੀ ਸੀਨੀਅਰ ਆਗੂ 26-10-2026
ਕੋਟ ਈਸੇ ਖਾਂ, 25 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਹਰ ਵਰਗ ਲਈ ਨਿਰਪੱਖ ਸੋਚ ਲੈ ਕੇ ਚੱਲਣ ਵਾਲੀ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕ ਹਿਤਾਂ ਨੂੰ ਪਹਿਲ ਦਿੱਤੀ ਅਤੇ ਜਦੋਂ ਜਦੋਂ ਵੀ ਪੰਜਾਬ ਵਿਚ ਕਾਂਗਰਸ ਦੀਆਂ ਸਰਕਾਰਾਂ ਬਣੀਆਂ ਤਾਂ ਸੂਬਾ ਖ਼ੁਸ਼ਹਾਲੀ ਦੇ ਰਾਹਾਂ ‘ਤੇ ਤੁਰਿਆ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਰਾਮ ਸ਼ਰਮਾ ਬੱਬੀ ਨੇ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਸੂਬੇ ਦੇ ਹਿਤਾਂ ਲਈ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ, ਕਿਉਂਕਿ ਹੁਣ ਜੋ ਹਾਲਾਤ ਸੂਬੇ ਦੇ ਬਣੇ ਹਨ, ਉਹ ਕਿਸੇ ਤੋਂ ਲੁਕੇ ਛਿਪੇ ਨਹੀਂ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਿਸਾਨ, ਮਜ਼ਦੂਰ, ਵਪਾਰੀ, ਦੁਕਾਨਦਾਰ, ਮੁਲਾਜ਼ਮ ਸਮੇਤ ਹਰ ਵਰਗ ਮਜਬੂਰੀ ਵੱਸ ਧਰਨਿਆਂ ਦੇ ਰਾਹ ‘ਤੇ ਪਏ ਹਨ ਜਦ ਕਿ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਸਰਕਾਰ ਦੇ ਹਰ ਵਿਭਾਗ ਵਿਚ ਇਮਾਨਦਾਰੀ ਨਾਲ ਕੰਮ ਕਰਕੇ ਲੋਕਾਂ ਦੀ ਖ਼ੁਸ਼ਹਾਲੀ ਲਈ ਯਤਨ ਕੀਤੇ ਜਾਣ ਅਤੇ ਅਮਨ ਕਾਨੂੰਨ ਦੀ ਸਥਿਤੀ ਮਜ਼ਬੂਤ ਹੋਵੇ ਪਰ ਅਜਿਹਾ ਕੁਝ ਨਜ਼ਰ ਨਹੀਂ ਆ ਰਿਹਾ, ਜਿਸ ਕਰਕੇ ਲੋਕਾਂ ਦੇ ਪੱਲੇ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਵੇਂ ਕੇਂਦਰ ਅਤੇ ਪੰਜਾਬ ਵਿਚ ਸੱਤਾ ਵਿਚ ਨਹੀਂ ਹੈ, ਪਰ ਫਿਰ ਵੀ ਆਪਣਾ ਫ਼ਰਜ਼ ਸਮਝਦੇ ਹੋਏ ਕਾਂਗਰਸ ਪ੍ਰਧਾਨ ਖੜਗੇ, ਸੀਨੀਅਰ ਨੇਤਾ ਰਾਹੁਲ ਗਾਂਧੀ ਤੋਂ ਲੈ ਕੇ ਹੇਠਲੇ ਪੱਧਰ ਤੱਕ ਹਰ ਆਗੂ ਵਰਕਰ ਲੋਕ ਹਿਤਾਂ ਲਈ ਡਟ ਕੇ ਮੌਜੂਦਾ ਸਰਕਾਰਾਂ ਨੂੰ ਘੇਰ ਰਹੇ ਹਨ ਤਾਂ ਜੋ ਆਮ ਲੋਕਾਂ ਦੀ ਬਿਹਤਰੀ ਲਈ ਆਪਣਾ ਫ਼ਰਜ਼ ਨਿਭਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਹੁਣ ਕਾਂਗਰਸ ਪਾਰਟੀ ਦਾ ਡਟ ਕੇ ਸਾਥ ਦੇ ਰਹੇ ਹਨ ਤੇ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਕਾਂਗਰਸ ਪਾਰਟੀ ਸਰਕਾਰ ਬਣਾਏਗੀ ਤੇ ਸੂਬਾ ਖ਼ੁਸ਼ਹਾਲੀ ਦੇ ਰਾਹਾਂ ‘ਤੇ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਦੀ ਅਗਵਾਈ ’ਚ ਹਲਕਾ ਧਰਮਕੋਟ ਤਰੱਕੀ ਦੀਆਂ ਲੀਹਾਂ ’ਤੇ-ਸਰਪੰਚ ਸੋਨੂੰ ਨਿਹਾਲਗੜ੍ਹ ਅਗਲੀ ਖ਼ਬਰ ਨੂਰ ਏ ਕਰਵਾ ਪ੍ਰੀ ਕਰਵਾ ਫ਼ਿਸਟਾ ਵਲੋਂ ਪ੍ਰੋਗਰਾਮ ਦਾ ਆਯੋਜਨ ਤਿਉਹਾਰ ਰਲ ਕੇ ਮਨਾਉਣ ਨਾਲ ਆਪਸੀ ਸਾਂਝਾ ਹੋਰ ਮਜ਼ਬੂਤ ਹੁੰਦੀ...
Ad Position 24