ਬਲੂਮਿੰਗ ਬਡਜ਼ ਸਕੂਲ ਵਿਖੇ ਕਰੀਅਰ ਕਾਉਂਸਲਿੰਗ ਸੈਮੀਨਾਰ ਕਰਵਾਇਆ
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ੍ਰੀਮਤੀ ਕਮਲ ਸੈਣੀ ਦੀ ਅਗਵਾਈ ਹੇਠ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸ਼ਖ਼ਸੀਅਤ ਵਿਕਾਸ ਅਤੇ ਕਰੀਅਰ ਮਾਰਗ ਦਰਸ਼ਨ ਵਿਸ਼ੇ ‘ਤੇ ਇਕ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ ਗਿਆ।
ਬ
ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਏ ਗਏ ਕਰੀਅਰ ਕਾਊਂਸਲਿੰਗ ਸੈਮੀਨਾਰ ਦੀਆਂ ਵੱਖ-ਵੱਖ ਤਸਵੀਰਾਂ। ਅਜੀਤ ਤਸਵੀਰ
26-10-2026
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ੍ਰੀਮਤੀ ਕਮਲ ਸੈਣੀ ਦੀ ਅਗਵਾਈ ਹੇਠ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸ਼ਖ਼ਸੀਅਤ ਵਿਕਾਸ ਅਤੇ ਕਰੀਅਰ ਮਾਰਗ ਦਰਸ਼ਨ ਵਿਸ਼ੇ ‘ਤੇ ਇਕ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਦੇ ਡਿਪਟੀ ਡਾਇਰੈਕਟਰ ਪੰਕਜ ਵਿਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸੈਮੀਨਾਰ ਦੀ ਸ਼ੁਰੂਆਤ ਵਿਚ ਸਕੂਲ ਦੇ ਸੀ.ਈ.ਓ. ਰਾਹੁਲ ਛਾਬੜਾ ਨੇ ਮਹਿਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕਰਨ ਲਈ ਮੰਚ ‘ਤੇ ਸੱਦਾ ਦਿੱਤਾ। ਸੈਮੀਨਾਰ ਦੌਰਾਨ ਪੰਕਜ ਵਿਜ ਨੇ ਵਿਦਿਆਰਥੀਆਂ ਨੂੰ ਆਰਟਸ, ਕਾਮਰਸ ਅਤੇ ਸਾਇੰਸ ਵਰਗੀਆਂ ਵੱਖ-ਵੱਖ ਸਟ੍ਰੀਮਾਂ ਵਿਚ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਉਪਲਬਧ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਚੇਅਰਪਰਸਨ ਸ੍ਰੀਮਤੀ ਕਮਲ ਸੈਣੀ ਅਤੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ਵਿਚ ਸਹੀ ਫ਼ੈਸਲੇ ਲੈਣ ਅਤੇ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਵੀ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ‘ਤੇ ਅਜਿਹੇ ਸੈਮੀਨਾਰ, ਵਰਕਸ਼ਾਪਾਂ ਅਤੇ ਕਰੀਅਰ ਮਾਰਗ ਦਰਸ਼ਨ ਪ੍ਰੋਗਰਾਮ ਕਰਵਾਉਂਦਾ ਰਹਿੰਦਾ ਹੈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵਲੋਂ ਪੰਕਜ ਵਿਜ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।