26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅਖੌਤੀ ਸਿੱਖਿਆ ਕ੍ਰਾਂਤੀ ਦੀ ਹਵਾ ਕੱਢ ਰਹੀਆਂ ਹਨ ਹਜ਼ਾਰਾਂ ਖ਼ਾਲੀ ਅਸਾਮੀਆਂ-ਦਿਗਵਿਜੇਪਾਲ ਸ਼ਰਮਾ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਇਕ ਵਾਰ ਫਿਰ ਪੰਜਾਬ ਸਰਕਾਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਢੋਲ ਵਜਾਉਣ ਦੀ ਤਿਆਰੀ ਕਰ ਰਹੀ ਹੈ। 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਸਿੱਖਿਆ ਕ੍ਰਾਂਤੀ ਦਾ ਡਰਾਮਾ ਕਰ ਰਹੀ ਹੈ ਪਰ ਸਰਕਾਰ ਦੀ ਇਸ ਅਖੌਤੀ ਸਿੱਖਿਆ ਕ੍ਰਾਂਤੀ ਦੀ ਫ਼ੂਕ ਸਕੂਲਾਂ ਵਿਚ ਖ਼ਾਲੀ ਪਈਆਂ ਹਜ਼ਾਰਾਂ ਪੋਸਟਾਂ ਕੱਢ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 27-10-2026
ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਇਕ ਵਾਰ ਫਿਰ ਪੰਜਾਬ ਸਰਕਾਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਢੋਲ ਵਜਾਉਣ ਦੀ ਤਿਆਰੀ ਕਰ ਰਹੀ ਹੈ। 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਸਿੱਖਿਆ ਕ੍ਰਾਂਤੀ ਦਾ ਡਰਾਮਾ ਕਰ ਰਹੀ ਹੈ ਪਰ ਸਰਕਾਰ ਦੀ ਇਸ ਅਖੌਤੀ ਸਿੱਖਿਆ ਕ੍ਰਾਂਤੀ ਦੀ ਫ਼ੂਕ ਸਕੂਲਾਂ ਵਿਚ ਖ਼ਾਲੀ ਪਈਆਂ ਹਜ਼ਾਰਾਂ ਪੋਸਟਾਂ ਕੱਢ ਰਹੀਆਂ ਹਨ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਦੇ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 1927 ਵਿਚੋਂ 1153 ਪੋਸਟਾਂ ਖ਼ਾਲੀ ਪਈਆਂ ਹਨ ਜਿਸ ਦੀ ਪ੍ਰਤੀਸ਼ਤਤਾ 60 ਫ਼ੀਸਦੀ ਬਣਦੀ ਹੈ। ਮਾਨਸਾ ਅਤੇ ਨਵਾਂ ਸ਼ਹਿਰ ਵਿਚ 80 ਫ਼ੀਸਦੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ। ਮੋਗਾ ਬਰਨਾਲਾ ਅਤੇ ਤਰਨਤਾਰਨ ਵਿਚ 75 ਫ਼ੀਸਦੀ ਤੋਂ ਵੱਧ ਸਕੂਲਾਂ ਵਿਚ ਪ੍ਰਿੰਸੀਪਲ ਨਹੀਂ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਜਥੇਬੰਦੀਆਂ ਅਨੇਕਾਂ ਵਾਰ ਡੀ.ਐਸ.ਈ. ਦਫ਼ਤਰ ਜਾ ਕੇ ਮੰਗ ਕਰ ਕੇ ਆਈਆਂ ਹਨ ਕਿ ਸਕੂਲਾਂ ਵਿਚ ਵਿਗੜੇ ਪ੍ਰਬੰਧਕੀ ਮਾਹੌਲ ਨੂੰ ਠੀਕ ਕਰਨ ਲਈ ਪ੍ਰਿੰਸੀਪਲਾਂ ਦੀਆਂ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ। ਆਗੂਆਂ ਨੇ ਕਿਹਾ ਕਿ ਇਸੇ ਤਰ੍ਹਾਂ ਹੈੱਡਮਾਸਟਰਾਂ, ਬੀ.ਪੀ.ਈ.ਓ., ਅਧਿਆਪਕਾਂ ਅਤੇ ਈ.ਟੀ.ਟੀ. ਅਧਿਆਪਕਾਂ, ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਲਗ-ਪਗ 35000 ਪੋਸਟਾਂ ਖ਼ਾਲੀ ਪਈਆਂ ਹਨ ਅਤੇ ਸਰਕਾਰ ਸਿੱਖਿਆ ਕ੍ਰਾਂਤੀ ਦਾ ਢੋਲ ਵਜਾ ਰਹੀ ਹੈ। ਹਜ਼ਾਰਾਂ ਅਧਿਆਪਕ ਜਣ ਗਣਨਾ, ਐਸ.ਆਈ.ਆਰ. ਅਤੇ ਹੋਰ ਫ਼ਾਲਤੂ ਦੇ ਗ਼ੈਰ ਵਿੱਦਿਅਕ ਕੰਮਾਂ ਵਿਚ ਉਲਝਾਏ ਹੋਏ ਹਨ। ਅਧਿਆਪਕਾਂ ਤੋਂ ਬਿਨਾਂ ਸਿੱਖਿਆ ਕ੍ਰਾਂਤੀ ਦੀ ਗੱਲ ਕਰਨਾ ਨਿਰਾ ਡਰਾਮਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਸਮੇਤ ਸਾਰੇ ਕਾਡਰਾਂ ਦੀਆਂ ਪ੍ਰਮੋਸ਼ਨਾਂ ਅਤੇ ਭਰਤੀਆਂ ਤੁਰੰਤ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨ ਗੰਭੀਰ ਜ਼ਖਮੀ
Ad Position 24