26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਾਤਾ ਦਮੋਦਰੀ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਵਲੋਂ ਜਪੁ-ਜੀ ਸਾਹਿਬ, ਅਨੰਦ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 27-10-2026
ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਵਲੋਂ ਜਪੁ-ਜੀ ਸਾਹਿਬ, ਅਨੰਦ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਗੁਰਬਾਣੀ ਦੇ ਸ਼ਬਦ ਗਾਇਣ ਕੀਤੇ ਗਏ । ਇਸ ਮੌਕੇ ਸਮੂਹਿਕ ਅਰਦਾਸ ਵੀ ਕੀਤੀ ਗਈ। ਵਿਦਿਆਰਥਣਾਂ ਨੇ ਭਾਸ਼ਣਾਂ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਵਿਚ ਪਾਏ ਅਮੁੱਲੇ ਯੋਗਦਾਨ ਬਾਰੇ ਚਾਨਣਾ ਪਾਇਆ। ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਨਿਮਰਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਾਨੂੰ ਆਪਸੀ ਪਿਆਰ, ਸਾਂਝ ਅਤੇ ਨਿਸ਼ਕਾਮ ਸੇਵਾ ਦੀ ਪ੍ਰੇਰਨਾ ਦਿੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ’ ਚ ਇਨਸਾਫ਼ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ ’ ਚ ਫੂਕੇ ਝਾੜੂ ਇਨਸਾਫ਼ ਮਿ... ਅਗਲੀ ਖ਼ਬਰ ਅਖੌਤੀ ਸਿੱਖਿਆ ਕ੍ਰਾਂਤੀ ਦੀ ਹਵਾ ਕੱਢ ਰਹੀਆਂ ਹਨ ਹਜ਼ਾਰਾਂ ਖ਼ਾਲੀ ਅਸਾਮੀਆਂ-ਦਿਗਵਿਜੇਪਾਲ ਸ਼ਰਮਾ
Ad Position 24