26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ’ ਚ ਇਨਸਾਫ਼ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ ’ ਚ ਫੂਕੇ ਝਾੜੂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਮੋਗਾ ਦੇ ਜੋਨ ਫ਼ਤਿਹਗੜ੍ਹ ਪੰਜਤੂਰ, ਜੋਨ ਕੋਟ ਈਸੇ ਖਾਂ, ਜੋਨ ਧਰਮਕੋਟ, ਜੋਨ ਬਾਘਾ ਪੁਰਾਣਾ, ਜੋਨ ਨਿਹਾਲ ਸਿੰਘ ਵਾਲਾ, ਜੋਨ ਮੋਗਾ 1 ਤੇ ਜੋਨ ਮੋਗਾ 2 ਦੇ ਦਰਜਨਾਂ ਪਿੰਡਾਂ ਵਿਚ ਕੌਮੀ ਸ਼ਹੀਦ ਪਰਮਿੰਦਰ ਸਿੰਘ ਝੋਟੇ ਦੇ ਇਨਸਾਫ ਲਈ ਐਕਸ਼ਨ ਕਮੇਟੀ ਵਲੋਂ ਉਲੀਕੇ ਐਕਸ਼ਨ ਨੂੰ ਲਾਗੂ ਕਰਦਿਆਂ ਵੱਡੇ ਇਕੱਠ ਕਰਕੇ ਝਾੜੂ ਫੂਕੇ ਗਏ। ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਸੀਨੀਅਰ ਆਗੂ ਹਰਮੰਦਰ ਸਿੰਘ ਡੇਮਰੂ, ਇੰਦਰਮੋਹਨ ਸਿੰਘ ਪੱਤੋ, ਗੁਰਮੇਲ ਸਿੰਘ ਲੋਹਗੜ੍ਹ ਨੇ ਕਿਹਾ ਕਿ ਨੌਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟੇ ਦਾ ਸਿਆਸੀ ਮਿਲੀਭੁਗਤ ਨਾਲ ਮੈਡੀਕਲ ਮਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਇਨਸਾਫ ਲੈਣ ਲਈ ਲੰਮੇ ਸਮੇਂ ਤੋਂ ਪਰਿਵਾਰ ਤੇ ਇਨਸਾਫ ਪਸੰਦ ਲੋਕ ਧਰਨੇ ‘ਤੇ ਬੈਠੇ ਹਨ, ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ, ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸ਼ਹੀਦ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤੱਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪਰਿਵਾਰ ਦੇ ਨਾਲ ਚਟਾਨ ਵਾਂਗ ਖੜੀ ਹੈ।

Ad Position 21
No active advertisement
ਅਜੀਤ ਡੈਸਕ 27-10-2026
ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਮੋਗਾ ਦੇ ਜੋਨ ਫ਼ਤਿਹਗੜ੍ਹ ਪੰਜਤੂਰ, ਜੋਨ ਕੋਟ ਈਸੇ ਖਾਂ, ਜੋਨ ਧਰਮਕੋਟ, ਜੋਨ ਬਾਘਾ ਪੁਰਾਣਾ, ਜੋਨ ਨਿਹਾਲ ਸਿੰਘ ਵਾਲਾ, ਜੋਨ ਮੋਗਾ 1 ਤੇ ਜੋਨ ਮੋਗਾ 2 ਦੇ ਦਰਜਨਾਂ ਪਿੰਡਾਂ ਵਿਚ ਕੌਮੀ ਸ਼ਹੀਦ ਪਰਮਿੰਦਰ ਸਿੰਘ ਝੋਟੇ ਦੇ ਇਨਸਾਫ ਲਈ ਐਕਸ਼ਨ ਕਮੇਟੀ ਵਲੋਂ ਉਲੀਕੇ ਐਕਸ਼ਨ ਨੂੰ ਲਾਗੂ ਕਰਦਿਆਂ ਵੱਡੇ ਇਕੱਠ ਕਰਕੇ ਝਾੜੂ ਫੂਕੇ ਗਏ। ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਸੀਨੀਅਰ ਆਗੂ ਹਰਮੰਦਰ ਸਿੰਘ ਡੇਮਰੂ, ਇੰਦਰਮੋਹਨ ਸਿੰਘ ਪੱਤੋ, ਗੁਰਮੇਲ ਸਿੰਘ ਲੋਹਗੜ੍ਹ ਨੇ ਕਿਹਾ ਕਿ ਨੌਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟੇ ਦਾ ਸਿਆਸੀ ਮਿਲੀਭੁਗਤ ਨਾਲ ਮੈਡੀਕਲ ਮਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਇਨਸਾਫ ਲੈਣ ਲਈ ਲੰਮੇ ਸਮੇਂ ਤੋਂ ਪਰਿਵਾਰ ਤੇ ਇਨਸਾਫ ਪਸੰਦ ਲੋਕ ਧਰਨੇ ‘ਤੇ ਬੈਠੇ ਹਨ, ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ, ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸ਼ਹੀਦ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤੱਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪਰਿਵਾਰ ਦੇ ਨਾਲ ਚਟਾਨ ਵਾਂਗ ਖੜੀ ਹੈ। ਇਸ ਮੌਕੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਕੋਕਰੀ, ਬਲਵੰਤ ਸਿੰਘ ਕਿਸ਼ਨਪੁਰਾ, ਗੁਰਭੇਜ ਸਿੰਘ ਸਾਹ ਵਾਲਾ, ਲਖਵੀਰ ਸਿੰਘ ਸਲਾਬਤਪੁਰਾ, ਜਰਨੈਲ ਸਿੰਘ ਮੋਗਾ, ਸੁਖਦੇਵ ਸਿੰਘ ਤਲਵੰਡੀ ਭੰਗੇਰੀਆ, ਹਰਨੇਕ ਸਿੰਘ ਡੇਮਰੂ ਖ਼ੁਰਦ, ਸੋਹਣ ਸਿੰਘ ਰਾਮੂੰਵਾਲਾ, ਨਛੱਤਰ ਸਿੰਘ ਹੇਰ, ਲਖਵਿੰਦਰ ਸਿੰਘ ਵਸਤੀ ਗੋਬਿੰਦਗੜ੍ਹ ਆਦਿ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ਮੌਲੜੀ ਚੌਕ ’ਚ ਝਾੜੂ ਸਰਕਾਰ ਦੇ ਝਾੜੂ ਫੂਕੇ ਮਾਨਸਾ ਤੋਂ ਆਏ ਹਰੇਕ ਸੱਦੇ ਦਾ ਕਰਾਂਗੇ ਸਮਰਥਨ-ਚੱਕ ਸਿੰਘ ਪੁਰਾ ਅਗਲੀ ਖ਼ਬਰ ਮਾਤਾ ਦਮੋਦਰੀ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24