26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੜੇਮਾਰੀ ਨੇ ਪਿੰਡ ਸਾਹੋਕੇ ਚ ਕਰੀਬ 300 ਏਕੜ ਝੋਨੇ ਦੀ ਫ਼ਸਲ ਬਰਬਾਦ ਹੋਣ ਕਾਰਨ ਕਿਸਾਨਾਂ ਦੇ ਸੁਪਨਿਆਂ ’ਤੇ ਫਿਰਿਆ ਪਾਣੀ

ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਦੇ ਪਿੰਡ ਸਾਹੋਕੇ ‘ਚ ਹੋਈ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਕਿਸਾਨਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਸਾਹੋਕੇ ਵਿਚ ਕਰੀਬ 300 ਏਕੜ ਰਕਬੇ ਵਿਚ ਖੜ੍ਹੀ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ।

Ad Position 21
No active advertisement
ਪਿੰਡ ਸਾਹੋਕੇ ਵਿਖੇ ਗੜੇਮਾਰੀ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਿਖਾਉਂਦੇ ਹੋਏ ਕਿਸਾਨ ਅਤੇ ਵੱਡੀ ਪੱਧਰ ਤੇ ਖੇਤ ’ਚ ਪਿਆ ਡਿੱਗਿਆ ਹੋਇਆ ਝੋਨਾ। ਤਸਵੀਰਾਂ : ਜਗਰੂਪ ਸਿੰਘ ਮਠਾੜੂ 27-10-2026
ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਦੇ ਪਿੰਡ ਸਾਹੋਕੇ ‘ਚ ਹੋਈ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਕਿਸਾਨਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਸਾਹੋਕੇ ਵਿਚ ਕਰੀਬ 300 ਏਕੜ ਰਕਬੇ ਵਿਚ ਖੜ੍ਹੀ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ। ਕੁਦਰਤ ਦੀ ਇਸ ਮਾਰ ਨੇ ਕਿਸਾਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ ਅਤੇ ਛੇ ਮਹੀਨੇ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਦਾ ਨੁਕਸਾਨ ਹੋਣ ਕਾਰਨ ਕਿਸਾਨ ਚਿੰਤਾ ਵਿਚ ਹਨ। ਪ੍ਰਭਾਵਿਤ ਕਿਸਾਨਾਂ ਬੇਅੰਤ ਸਿੰਘ, ਜਗਜੀਤ ਸਿੰਘ ਮੱਲ੍ਹੀ, ਰਾਜਵਿੰਦਰ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ, ਪਾਲ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਸਲਾਂ ਉੱਤੇ ਹੋਈ ਭਾਰੀ ਗੜੇਮਾਰੀ ਕਾਰਨ ਇੰਨਾ ਵੱਡਾ ਨੁਕਸਾਨ ਹੋਇਆ ਹੈ ਕਿ ਕਿਸਾਨਾਂ ਲਈ ਆਪਣੀ ਮਿਹਨਤ ਦਾ ਫਲ ਮਿਲਣ ਦੀ ਆਸ ਨੂੰ ਵੀ ਵੱਡੀ ਸੱਟ ਵੱਜੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਪਹਿਲਾਂ ਹੀ ਬੀਜਾਂ, ਖਾਦਾਂ, ਕੀਟਨਾਸ਼ਕ ਦਵਾਈਆਂ, ਡੀਜ਼ਲ ਅਤੇ ਖੇਤੀਬਾੜੀ ਦੇ ਹੋਰ ਖ਼ਰਚਿਆਂ ‘ਤੇ ਵੱਡੀ ਰਕਮ ਖ਼ਰਚ ਕਰ ਚੁੱਕੇ ਹਨ। ਫ਼ਸਲ ਦੇ ਇਸ ਤਰ੍ਹਾਂ ਨੁਕਸਾਨੇ ਜਾਣ ਨਾਲ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਪੂਰੀ ਤਰ੍ਹਾਂ ਮੌਸਮ ਦੀ ਮਿਹਰ ‘ਤੇ ਨਿਰਭਰ ਕਰਦੀ ਹੈ ਅਤੇ ਜਦੋਂ ਫ਼ਸਲ ਪੱਕਣ ਦੇ ਨੇੜੇ ਹੋਵੇ ਜਾਂ ਵਾਢੀ ਦੀਆਂ ਤਿਆਰੀਆਂ ਚੱਲ ਰਹੀਆਂ ਹੋਣ, ਉਸ ਸਮੇਂ ਗੜੇਮਾਰੀ ਕਿਸਾਨਾਂ ਲਈ ਵੱਡੀ ਮੁਸੀਬਤ ਬਣ ਜਾਂਦੀ ਹੈ। ਉਨ੍ਹਾਂ ਅਨੁਸਾਰ ਇਸ ਵਾਰ ਹੋਏ ਨੁਕਸਾਨ ਨੇ ਉਨ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਅਤੇ ਸਬੰਧਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿੰਡ ਸਾਹੋਕੇ ਦੇ ਪ੍ਰਭਾਵਿਤ ਖੇਤਾਂ ਦਾ ਤੁਰੰਤ ਜਾਇਜ਼ਾ ਲਿਆ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਕੱਢੀ ਸ਼ੋਭਾ ਯਾਤਰਾ ਸਮੇਂ ਸੁੰਦਰ ਪਾਲਕੀ ਨਾਲ ਵੱਡੀ ਗਿਣਤੀ ਸੰਗਤਾ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 14ਵੇਂ ਦਿਨ ਵੀ ਜਾਰੀ
Ad Position 24