26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੋਕਰੀ ਬੁੱਟਰਾਂ ਵਿਖੇ ਅਰਥੀ ਫੂਕ ਮੁਜ਼ਾਹਰਾ

ਕਿਸ਼ਨਪੁਰਾ ਕਲਾਂ, 26 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪਰਿਵਾਰ ਦੀਆਂ ਮੰਗਾਂ ਪ੍ਰਵਾਨ ਕਰਵਾਉਣ ਲਈ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਕੋਕਰੀ ਬੁੱਟਰਾਂ ਵਿਖੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਜਵੰਦਾ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ, ਨਸ਼ਾ ਵਿਰੋਧੀ ਲਹਿਰ ਦੇ ਕਾਰਕੁਨਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 27-10-2026
ਕਿਸ਼ਨਪੁਰਾ ਕਲਾਂ, 26 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪਰਿਵਾਰ ਦੀਆਂ ਮੰਗਾਂ ਪ੍ਰਵਾਨ ਕਰਵਾਉਣ ਲਈ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਕੋਕਰੀ ਬੁੱਟਰਾਂ ਵਿਖੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਜਵੰਦਾ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ, ਨਸ਼ਾ ਵਿਰੋਧੀ ਲਹਿਰ ਦੇ ਕਾਰਕੁਨਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਸੀ। ਉਸ ਦੇ ਕਤਲ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਰਿਵਾਰ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣੇ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਮਨਪ੍ਰੀਤ ਸਿੰਘ ਬੁੱਟਰ, ਬੰਤਾ ਸਿੰਘ ਮੈਂਬਰ, ਓਂਕਾਰ ਸਿੰਘ ਮੈਂਬਰ, ਜਗਤਾਰ ਸਿੰਘ ਤਾਰਾ ਮੈਂਬਰ, ਅਵਤਾਰ ਸਿੰਘ ਮੈਂਬਰ, ਮਨਪ੍ਰੀਤ ਸਿੰਘ ਭੰਗੂ, ਸੋਨੂੰ ਬੁੱਟਰ, ਬਲਦੇਵ ਸਿੰਘ ਮੈਂਬਰ, ਜਗਮੋਹਨ ਸਿੰਘ ਗਿੱਲ, ਗ੍ਰੰਥੀ ਸੁਖਮੰਦਰ ਸਿੰਘ, ਵਰਿੰਦਰ ਮੈਂਬਰ, ਰਾਜਦੀਪ ਧਾਲੀਵਾਲ, ਡਾ. ਗੁਰਤੇਜ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਕੈਪਟਨ ਸੁਰਜੀਤ ਸਿੰਘ, ਬੱਬੂ ਬੁੱਟਰ, ਡਾ. ਦਰਸ਼ਨ ਸਿੰਘ, ਮੋਹਣ ਸਿੰਘ ਪ੍ਰਧਾਨ, ਡਾ. ਲਖਵੀਰ ਸਿੰਘ, ਮਲਕੀਤ ਸਿੰਘ ਪ੍ਰਧਾਨ, ਰੁਪਿੰਦਰ ਜਵੰਦਾ, ਸੁਖਮੰਦਰ ਸਿੰਘ ਮੱਲਾ, ਮਲਕੀਤ ਕੋਟਲੀ ਅਤੇ ਬਲਵੰਤ ਸਿੰਘ ਜਵੰਦਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਮੰਦਿਰ ’ਚ ਬੱਬੇਹਾਲੀ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਗੁਰਚਰਨ ਸਿੰਘ ਕਲਿਆਣ ਦੇ ਗ੍ਰਹਿ ਵਿਖੇ ਮਿਸ਼ਨ 2027 ਸੰਬੰਧੀ ਭਾਜਪਾ ਦੀ ਹੋਈ ਅਹਿਮ ਮੀਟਿੰਗ
Ad Position 24