ਭਾਕਿਯੂ ਏਕਤਾ ਉਗਰਾਹਾਂ ਨੇ ਫੂਕਿਆ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਪੁਤਲਾ
ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਬਣੀ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ।
ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਬਣੀ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ। ਇਸੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸ਼ਨਪੁਰਾ ਕਲਾਂ ਦੇ ਬੱਸ ਸਟੈਂਡ ਵਿਖੇ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਪੁਤਲਾ ਸਾੜਨ ਵਾਲਿਆਂ ‘ਚ ਪ੍ਰਧਾਨ ਬਿੰਦਰ ਸਿੰਘ, ਪ੍ਰਧਾਨ ਜਗਦੇਵ ਸਿੰਘ, ਲਖਵੀਰ ਸਿੰਘ ਔਲਖ, ਸੰਤੋਖ ਸਿੰਘ ਮੱਲ੍ਹਾਂ, ਵਜ਼ੀਰ ਸਿੰਘ, ਰਾਜੂ ਖੋਸਾ, ਹਰਮੇਲ ਸਿੰਘ, ਅਵਤਾਰ ਸਿੰਘ ਮਿਸਤਰੀ, ਬੰਤ ਸਿੰਘ, ਮਨਦੀਪ ਸਿੰਘ ਪੇਂਟਰ ਆਦਿ ਹਾਜ਼ਰ ਸਨ।