28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਫ਼ਤਿਹਗੜ੍ਹ ਪੰਜਤੂਰ, 25 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਮੁਖੀ ਮਾਸਟਰ ਸ਼ਮਸ਼ੇਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਦਿਖਾਈ ਦਿਲਚਸਪੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਫ਼ਤਿਹਗੜ੍ਹ ਪੰਜਤੂਰ, 25 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਮੁਖੀ ਮਾਸਟਰ ਸ਼ਮਸ਼ੇਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਦਿਖਾਈ ਦਿਲਚਸਪੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਮੁਖੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਸਿੱਖਿਆ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਦਾ ਮੁੱਖ ਮਕਸਦ ਉਨ੍ਹਾਂ ਦੀ ਹੌਸਲਾ ਅਫਜਾਈ ਕਰਨਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿਚ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ, ਮਾਪਿਆਂ ਦੀਆਂ ਉਮੀਦਾਂ ‘ਤੇ ਖਰੇ ਉੱਤਰਨ ਅਤੇ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਅਪਣਾਉਣ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਸੇਵਕ ਸਿੰਘ, ਨਿਰਮਲਜੀਤ ਸਿੰਘ, ਵਰਿੰਦਰ ਸਿੰਘ, ਮੈਡਮ ਸਰਬਜੀਤ ਕੌਰ, ਐਸਮੀਨ ਕੌਰ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੌਲੇਵਾਲਾ ਮਾਇਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਨੇ ਫੂਕਿਆ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਪੁਤਲਾ
Ad Position 24