27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਿੰਗਜ਼ ਵੇ ਗਲੋਬਲ ਸਕੂਲ ’ਚ ‘ਹਿਊਜ਼ ਆਫ ਸਪਰਿੰਗ’ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ)-ਕਿੰਗਜ਼ ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਿਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹਿਊਜ਼ ਆਫ ਸਪਰਿੰਗ’ ਨਾਮਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਸਮਾਗਮ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ, ਐਮ.

Ad Position 21
No active advertisement
ਅਜੀਤ ਡੈਸਕ 28-10-2026
ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ)-ਕਿੰਗਜ਼ ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਿਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹਿਊਜ਼ ਆਫ ਸਪਰਿੰਗ’ ਨਾਮਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਸਮਾਗਮ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ, ਐਮ.ਡੀ. ਸਿਮਰਨਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਡਾ. ਕੁਲਵੰਤ ਸਿੰਘ ਅਤੇ ਸੰਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਡਰਾਇੰਗ, ਪੇਂਟਿੰਗ, ਸੁੰਦਰ ਲਿਖਾਈ ਅਤੇ ਸੋਲੋ ਡਾਂਸ ਵਰਗੇ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੇ ਵੱਖ-ਵੱਖ ਭਾਸ਼ਾਵਾਂ ਵਿਚ ਕਵਿਤਾਵਾਂ ਸੁਣਾ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਹੁਨਰ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਕੁਲਵੰਤ ਸਿੰਘ ਨੇ ਸਕੂਲ ਨੂੰ 1100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਦੇ ਇਸ ਨੇਕ ਉਪਰਾਲੇ ਅਤੇ ਹੌਸਲਾ-ਅਫਜ਼ਾਈ ਲਈ ਦਿਲੋਂ ਧੰਨਵਾਦ ਕੀਤਾ ਗਿਆ। ਸਮਾਗਮ ਵਿਚ ਸਕੂਲ ਦੇ ਅਧਿਆਪਕ ਸਤਨਾਮ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਕੌਰ, ਅਨੂ ਕੁਮਾਰੀ ਅਤੇ ਸਿਮਰਨ ਕੌਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਧਵਾਂ-ਕੋਟਕਪੂਰਾ-ਬਾਘਾ ਪੁਰਾਣਾ-ਮੋਗਾ ਨਵੀਂ ਰੇਲਵੇ ਲਾਈਨ ਦੇ ਨਿਰਮਾਣ ਲਈ ਡਾ. ਸੀਮਾਂਤ ਗਰਗ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪਿੰਡ ਮਾਣੂੰਕੇ ਵਿਖੇ ਨਸ਼ੇ ਵਿਰੁੱਧ ਸੈਮੀਨਾਰ ਲਗਾਇਆ
Ad Position 24