ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਪੰਜਾਬ ਦੀ ਬੇਮਿਸਾਲ ਵਿਕਾਸ ਤਰੱਕੀ ਹੋਈ-ਰਣੀਕੇ
ਨਿਹਾਲ ਸਿੰਘ ਵਾਲਾ, 28 ਅਕਤੂਬਰ (ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ਦੇ ਐਸ. ਸੀ.
ਨਿਹਾਲ ਸਿੰਘ ਵਾਲਾ, 28 ਅਕਤੂਬਰ (ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ਦੇ ਐਸ.ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ (ਪੰਜਾਬ) ਗੁਲਜ਼ਾਰ ਸਿੰਘ ਰਣੀਕੇ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਐਸ. ਸੀ. ਵਿੰਗ ਦੇ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ ਦੀ ਅਗਵਾਈ ਹੇਠ ਹੋਈ| ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਤਰੱਕੀ ਲਈ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸੂਬੇ ਦੀ ਨਕਸ਼ ਨੁਹਾਰ ਹੀ ਬਦਲ ਕੇ ਰੱਖ ਦਿੱਤੀ ਸੀ| ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਐਸ.ਸੀ. ਵਰਗ ਤੋਂ ਇਲਾਵਾ ਹਰ ਵਰਗ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ’ਚ ਰੱਖਦੇ ਹੋਏ ਅਨੇਕਾਂ ਲੋਕ ਭਲਾਈ ਸਕੀਮਾਂ ਲਾਗੂ ਕਰਕੇ ਪੰਜਾਬ ਦੇ ਲੋਕਾਂ ਦੀ ਸਰਕਾਰ ਹੋਣ ਦਾ ਫਰਜ਼ ਨਿਭਾਇਆ| ਇਸ ਲਈ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ| ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਜਿੱਥੇ ਐਸ.ਸੀ. ਵਿੰਗ ਪੰਜਾਬ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦਾ ਇਸ ਮੀਟਿੰਗ ’ਚ ਪੁੱਜਣ ’ਤੇ ਧੰਨਵਾਦ ਕੀਤਾ ਉੱਥੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਕਜੁੱਟਤਾ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ| ਇਸ ਮੌਕੇ ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਹਲਕਾ ਅਬਜਰਬਰ ਬੀਬੀ ਬੇਅੰਤ ਕੌਰ ਖਹਿਰਾ, ਪੀ.ਏ.ਸੀ. ਮੈਂਬਰ ਗੁਰਮੇਲ ਸਿੰਘ ਤਖਤੂਪੁਰਾ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਰਣਧੀਰ ਸਿੰਘ ਥਰਾਜ, ਇੰਦਰਜੀਤ ਸਿੰਘ ਭਾਗੀਕੇ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਪੀ.ਏ . ਸੀ. ਮੈਂਬਰ ਸੁਰਜੀਤ ਸਿੰਘ ਰਣਸੀਂਹ, ਸਾਬਕਾ ਸਰਪੰਚ ਮੁਖਤਿਆਰ ਸਿੰਘ ਪੱਤੋ, ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਗੁਰਚਰਨ ਸਿੰਘ ਨੰਗਲ, ਸੁਖਚੈਨ ਸਿੰਘ ਢਿੱਲੋਂ, ਪ੍ਰਧਾਨ ਜਸਵਿੰਦਰ ਸਿੰਘ ਦੀਦਾਰੇਵਾਲਾ, ਪ੍ਰਧਾਨ ਦਲਜੀਤ ਸਿੰਘ ਹਿੰਮਤਪੁਰਾ, ਸੁਰਜੀਤ ਸਿੰਘ ਝੰਡੇਆਣਾ, ਡਾ. ਨਿਰਮਲ ਸਿੰਘ, ਪੂਰਨ ਪੱਤੋ, ਪ੍ਰਧਾਨ ਰੇਸ਼ਮ ਸਿੰਘ ਖਾਈ, ਸਰਪੰਚ ਹਰਜਿੰਦਰ ਸਿੰਘ ਖੋਟੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਗੌੜਾ ਪੱਤੋ, ਮੋਹਨ ਲਾਲ ਰੌਂਤਾ, ਕੇਵਲ ਸਿੰਘ ਬੁਰਜ, ਲਾਲ ਸਿੰਘ ਬੁਰਜ, ਪ੍ਰਧਾਨ ਬੂਟਾ ਸਿੰਘ ਨਿਹਾਲ ਸਿੰਘ ਵਾਲਾ, ਹਰੀ ਰਾਮ ਮਾਣੂੰਕੇ, ਪ੍ਰਧਾਨ ਗੁਰਸੇਵਕ ਸਿੰਘ ਰਣੀਆਂ, ਬਲਵੰਤ ਸਿੰਘ, ਹਰਮੇਲ ਸਿੰਘ, ਜੰਟਾ ਸਿੰਘ, ਗੁਰਮੇਲ ਸਿੰਘ ਹਿੰਮਤਪੁਰਾ ਤੋਂ ਇਲਾਵਾ ਵੱਡੀ ਗਿਣਤੀ ’ਚ ਹਲਕੇ ਦੇ ਐਸ.ਸੀ. ਵਿੰਗ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ|