29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਹਲਾ ਕਲਾਂ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਨੱਥੂਵਾਲਾ ਗਰਬੀ, 28 ਅਕਤੂਬਰ (ਨਵਦੀਪ ਸਿੰਘ)-ਮੁੱਖ ਖੇਤੀਬਾੜੀ ਅਫਸਰ ਡਾ. ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.

Ad Position 21
No active advertisement
ਅਜੀਤ ਡੈਸਕ 29-10-2026
ਨੱਥੂਵਾਲਾ ਗਰਬੀ, 28 ਅਕਤੂਬਰ (ਨਵਦੀਪ ਸਿੰਘ)-ਮੁੱਖ ਖੇਤੀਬਾੜੀ ਅਫਸਰ ਡਾ. ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਪਿੰਡ ਮਾਹਲਾ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸਮੇਂ ਡਾ. ਅਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਪਰਾਲੀ ਮਿੱਟੀ ਵਿਚ ਮਿਲਾ ਕੇ ਅਗਲੀ ਫਸਲ ਬੀਜਦੇ ਹਾਂ ਤਾਂ ਅਸੀਂ ਖੁਰਾਕੀ ਤੱਤਾਂ ਨੂੰ ਬਚਾਉਣ ਦੇ ਨਾਲ-ਨਾਲ ਵਾਤਾਵਰਨ ਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ। ਉਨ੍ਹਾਂ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਸਲਾਹ ਦਿੱਤੀ। ਹਰਵਿੰਦਰ ਸਿੰਘ ਅਸਿਸਟੈਂਟ ਟੈਕਨੌਲੋਜੀ ਮੈਨੇਜਰ ਨੇ ਕਿਸਾਨਾਂ ਨੂੰ ਕਣਕ ਦੇ ਨਵੇਂ ਬੀਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਉੱਪਰ ਦਿੱਤੇ ਜਾ ਰਹੇ ਕਣਕ ਦੇ ਬੀਜ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਕੋ ਆਪਰੇਟਿਵ ਸੁਸਾਇਟੀ ਦੇ ਮੁਲਾਜ਼ਮਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਿੰਡ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਗੁਰਬਾਣੀ ਅਤੇ ਕੀਰਤਨ ਸਿੱਖਿਆ ਲਈ ਉਪਰਾਲਾ ਅਗਲੀ ਖ਼ਬਰ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ-ਗੁਲਜ਼ਾਰ ਸਿੰਘ ਰਣੀਕੇ
Ad Position 24