29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹੋਲੀ ਹਾਰਟ ਸਕੂਲ ਵਿਖੇ ਗੁਰਬਾਣੀ ਅਤੇ ਕੀਰਤਨ ਸਿੱਖਿਆ ਲਈ ਉਪਰਾਲਾ

ਅਜੀਤਵਾਲ, 28 ਅਕਤੂਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਪਰਾਲੇ ਨਾਲ ਸ਼ੁੱਧ ਗੁਰਬਾਣੀ ਸੰਥਿਆ ਅਤੇ ਗੁਰਮਤਿ ਸੰਗੀਤ (ਕੀਰਤਨ) ਸਿੱਖਿਆ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਰਮਨ ਅਰੋੜਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਉਪਰਾਲੇ ਦਾ ਮੁੱਖ ਮਕਸਦ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਸਿੱਖਿਆ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਉੱਚੇ-ਸੁੱਚੇ ਇਖਲਾਕੀ ਗੁਣ ਪੈਦਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 29-10-2026
ਅਜੀਤਵਾਲ, 28 ਅਕਤੂਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਪਰਾਲੇ ਨਾਲ ਸ਼ੁੱਧ ਗੁਰਬਾਣੀ ਸੰਥਿਆ ਅਤੇ ਗੁਰਮਤਿ ਸੰਗੀਤ (ਕੀਰਤਨ) ਸਿੱਖਿਆ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਰਮਨ ਅਰੋੜਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਉਪਰਾਲੇ ਦਾ ਮੁੱਖ ਮਕਸਦ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਸਿੱਖਿਆ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਉੱਚੇ-ਸੁੱਚੇ ਇਖਲਾਕੀ ਗੁਣ ਪੈਦਾ ਕਰਨਾ ਸੀ। ਇਸ ਦੌਰਾਨ ਗੁਰਮਤਿ ਵਿੱਦਿਆ ਦੇ ਮਾਹਿਰ ਉਸਤਾਦਾਂ ਵਲੋਂ ਬੱਚਿਆਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ (ਸੰਥਿਆ), ਲਗਾ ਮਾਤਰਾਵਾਂ ਦੇ ਗਿਆਨ ਅਤੇ ਵਿਸ਼ਰਾਮਾਂ ਦੀ ਸਹੀ ਵਰਤੋਂ ਬਾਰੇ ਬੜੇ ਹੀ ਸਰਲ ਅਤੇ ਸੁਚੱਜੇ ਢੰਗ ਨਾਲ ਜਾਣਕਾਰੀ ਦੇ ਨਾਲ ਸ਼ਾਸਤਰੀ ਰਾਗਾਂ ’ਤੇ ਆਧਾਰਿਤ ਗੁਰਮਤਿ ਸੰਗੀਤ ਦੀਆਂ ਬਾਰੀਕੀਆਂ ਸਮਝਾਉਂਦਿਆਂ ਤਾਂਤੀ ਸਾਜ਼ਾਂ ਅਤੇ ਹਰਮੋਨੀਅਮ-ਤਬਲੇ ਨਾਲ ਰਸਭਿੰਨਾ ਕੀਰਤਨ ਕਰਨ ਦੀ ਸਿਖਲਾਈ ਵੀ ਦਿੱਤੀ ਗਈ| ਬੱਚਿਆਂ ਨੇ ਸ਼ਰਧਾ, ਉਤਸ਼ਾਹ ਅਤੇ ਲਗਨ ਨਾਲ ਗੁਰਬਾਣੀ ਦੀਆਂ ਤੁਕਾਂ ਦਾ ਸ਼ੁੱਧ ਉਚਾਰਨ ਕਰਕੇ ਸ਼ਬਦ ਕੀਰਤਨ ਗਾਇਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਬੱਚਿਆਂ ਦੀ ਇਸ ਪ੍ਰਤਿਭਾ ਅਤੇ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਅਤੇ ਦੌੜ-ਭੱਜ ਵਾਲੇ ਯੁੱਗ ਵਿਚ ਬੱਚਿਆਂ ਨੂੰ ਮਾਨਸਿਕ ਸ਼ਾਂਤੀ, ਅਨੁਸ਼ਾਸਨ ਅਤੇ ਸਹੀ ਜੀਵਨ ਜਾਚ ਲਈ ਗੁਰਬਾਣੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਗੁਰਬਾਣੀ ਸਾਨੂੰ ਆਪਸੀ ਭਾਈਚਾਰਾ, ਸਰਬੱਤ ਦਾ ਭਲਾ, ਨਿਮਰਤਾ ਅਤੇ ਇਮਾਨਦਾਰੀ ਦਾ ਸੁਨੇਹਾ ਦਿੰਦੀ ਹੈ। ਬੱਚਿਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ ਅਗਲੀ ਖ਼ਬਰ ਮਾਹਲਾ ਕਲਾਂ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ
Ad Position 24