29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਐਸ. ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ‘ਸੱਜਦਾ ਸੁਹਾਗ ਕਲਾ ਕ੍ਰਿਤੀ-2026’ ਮੇਲਾ ਕਰਵਾਇਆ ਭਾਕਿਯੂ ਲੱਖੋਵਾਲ ਦੀ ਹੋਈ ਵਿਸ਼ੇਸ਼ ਮੀਟਿੰਗ

ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪੱਤੋ ਹੀਰਾ ਸਿੰਘ ਦੇ ਗੁਰਦੁਆਰਾ ਗੁਰੂਸਰ ਵਿਖੇ ਸੈਕਟਰੀ ਕਰਮ ਸਿੰਘ ਅਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖੋਟੇ ਦੀ ਅਗਵਾਈ ਹੇਠ ਜਥੇਬੰਦੀ ਦੀ ਝੋਨੇ ਦੀ ਖਰੀਦ ਸਬੰਧੀ ਅਹਿਮ ਮੀਟਿੰਗ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾਂ ਸਾਹਿਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦਾ ਵਿਸ਼ਾ ਝੋਨੇ ਦੀ ਖਰੀਦ ਸਬੰਧੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਰਿਹਾ।

Ad Position 21
No active advertisement
ਅਜੀਤ ਡੈਸਕ 29-10-2026
ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪੱਤੋ ਹੀਰਾ ਸਿੰਘ ਦੇ ਗੁਰਦੁਆਰਾ ਗੁਰੂਸਰ ਵਿਖੇ ਸੈਕਟਰੀ ਕਰਮ ਸਿੰਘ ਅਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖੋਟੇ ਦੀ ਅਗਵਾਈ ਹੇਠ ਜਥੇਬੰਦੀ ਦੀ ਝੋਨੇ ਦੀ ਖਰੀਦ ਸਬੰਧੀ ਅਹਿਮ ਮੀਟਿੰਗ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾਂ ਸਾਹਿਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦਾ ਵਿਸ਼ਾ ਝੋਨੇ ਦੀ ਖਰੀਦ ਸਬੰਧੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਰਿਹਾ। ਕਿਸਾਨਾਂ ਦੀ ਮੰਗ ਸੀ ਕਿ ਜੋ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਜਜ਼ਬ ਕਰਨ ਲਈ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਦਿੱਤੀ ਜਾਂਦੀ ਹੈ ਉਹ ਸਬਸਿਡੀ ਸਿੱਧੀ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਕੀਤੀ ਜਾਵੇ ਤਾਂ ਕਿ ਕਿਸਾਨ ਆਪਣੀ ਮਰਜ਼ੀ ਨਾਲ ਖੇਤੀਬਾੜੀ ਸੰਦ ਖਰੀਦ ਕਰਨ। ਦੂਜੇ ਮਤੇ ਵਿਚ ਕਿਸਾਨਾਂ ਦੀ ਮੰਗ ਸੀ ਕਿ ਕਿਸਾਨਾਂ ਨੂੰ ਕਣਕ ਦੀਆਂ ਪ੍ਰਵਾਨਿਤ ਕਿਸਮਾਂ ਦੇ ਬੀਜ ਸਬਸਿਡੀ ਉੱਪਰ ਬਲਾਕ ਪੱਧਰ ’ਤੇ ਜਲਦੀ ਪਹੁੰਚਾਏ ਜਾਣ ਜਾਂ ਕੋਆਪਰੇਟਿਵ ਸਭਾਵਾਂ ਵਿਚੋਂ ਕਿਸਾਨਾਂ ਨੂੰ ਦਿੱਤੇ ਜਾਣ ਕਿਉਂਕਿ ਬਾਜ਼ਾਰ ਵਿਚ ਵੱਧ ਝਾੜ ਦੇ ਨਾਂਅ ਉੱਪਰ ਬਹੁਤ ਸਾਰੇ ਡੀਲਰ ਵੱਡੀ ਪੱਧਰ ’ਤੇ ਕਿਸਾਨਾਂ ਦੀ ਲੁੱਟ ਕਰਦੇ ਹਨ। ਉਨ੍ਹਾਂ ਨੇ ਖੇਤੀਬਾੜੀ ਮਹਿਕਮੇ ਨੂੰ ਵੀ ਆਪਣੇ ਵਲੋਂ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਸਮੇਂ ਇਨ੍ਹਾਂ ਡੀਲਰਾਂ ਉੱਪਰ ਸਮੇਂ ਸਮੇਂ ’ਤੇ ਚੈਕਿੰਗ ਕਰਨ। ਅਖੀਰ ਵਿਚ ਸੂਬਾ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾਂ ਸਾਹਿਬ ਨੇ ਕੰਮ ਦੇ ਸਮੇਂ ਦੌਰਾਨ ਵੱਡੀ ਪੱਧਰ ’ਤੇ ਆਉਣ ਲਈ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਇਹ ਬੇਨਤੀ ਵੀ ਕੀਤੀ ਕਿ ਜਿੱਥੋਂ ਤੱਕ ਹੋ ਸਕੇ ਪਰਾਲੀ ਨੂੰ ਅੱਗ ਲਾਉਣ ਤੋਂ ਸੰਕੋਚ ਕਰਨ ਅਤੇ ਵਾਤਾਵਰਨ ਸਾਫ ਰੱਖਣ ਲਈ ਸਹਿਯੋਗ ਦੇਣ। ਮੀਟਿੰਗ ਵਿਚ ਇਕਾਈ ਪ੍ਰਧਾਨ ਨਿਰਮਲ ਸਿੰਘ ਸੈਦੋਕੇ, ਰਾਮ ਸਿੰਘ ਪੱਤੋ ਪ੍ਰਧਾਨ, ਬਲਬੀਰ ਸਿੰਘ ਗੋਗਾ ਮੀਤ ਪ੍ਰਧਾਨ, ਚਮਕੌਰ ਸਿੰਘ, ਪੂਰਨ ਸਿੰਘ ਪੱਪੂ ਖੋਟੇ ਪ੍ਰਧਾਨ, ਪਰਮਜੀਤ ਸਿੰਘ ਸਾਬਕਾ ਸਰਪੰਚ, ਮੁਖਤਿਆਰ ਸਿੰਘ, ਗੋਬਿੰਦਰ ਸਿੰਘ, ਨਾਜ਼ਰ ਸਿੰਘ ਦੀਦਾਰੇ ਵਾਲਾ ਅਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਕਰਵਾ ਚੌਥ ਮੌਕੇ ਰੋਟਰੀ ਪਰਿਵਾਰ ਦੀਆਂ ਸੁਹਾਗਣਾਂ ਨੂੰ ਸਰਘੀ ਵੰਡੀ ਅਗਲੀ ਖ਼ਬਰ ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ
Ad Position 24