29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੁਲਿਸ ਦੀ ਕਾਰਵਾਈ ਨੇ ਮਨੁੱਖੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਿਆ-ਰਵੀ ਗਰੇਵਾਲ

ਕਿਸ਼ਨਪੁਰਾ ਕਲਾਂ, 28 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਜੀਤੂ ਦੀ ਲਾਸ਼ ਪੰਜਾਬ ਪੁਲਿਸ ਵਲੋਂ ਆਪਣੇ ਕਬਜ਼ੇ ਵਿਚ ਲਏ ਜਾਣ ਦੀ ਹਲਕਾ ਧਰਮਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿੰਦਿਆਂ ਮਨੁੱਖੀ ਸੰਵੇਦਨਾਵਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 29-10-2026
ਕਿਸ਼ਨਪੁਰਾ ਕਲਾਂ, 28 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਜੀਤੂ ਦੀ ਲਾਸ਼ ਪੰਜਾਬ ਪੁਲਿਸ ਵਲੋਂ ਆਪਣੇ ਕਬਜ਼ੇ ਵਿਚ ਲਏ ਜਾਣ ਦੀ ਹਲਕਾ ਧਰਮਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿੰਦਿਆਂ ਮਨੁੱਖੀ ਸੰਵੇਦਨਾਵਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਤਾਕਤ ਦੀ ਬਜਾਏ ਗੱਲਬਾਤ, ਸੰਜਮ ਅਤੇ ਜ਼ਿੰਮੇਵਾਰੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦਾ ਫਰਜ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਨਿਆਂ ਸੰਗਤ ਹੱਲ ਕਰਨਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੱਥਾਂ ਦੇ ਆਧਾਰ ’ਤੇ ਢੁਕਵੀਂ ਕਾਰਵਾਈ ਕਰੇ। ਇਸ ਮੌਕੇ ਅਵਤਾਰ ਸਿੰਘ ਮਨਾਵਾਂ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਬੱਡੂਵਾਲ ਬਲਾਕ ਪ੍ਰਧਾਨ,ਦੁੱਲਾ ਸਿੰਘ ਖੋਸਾ ਰਣਧੀਰ, ਜਸਵਿੰਦਰ ਸੋਨੀ ਹਾਜ਼ਰ ਸਨ| ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਨ ਅਤੇ ਤਾਜਪੋਸ਼ੀ ਦੇ 25 ਸਾਲ ਪੂਰੇ ਹੋਣ ’ਤੇ ਸੰਕੀਰਤਨ ਇਕ ਨਵੰਬਰ ਨੂੰ-ਰਾਜਿੰਦਰ ਵਧਵਾ ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਮੰਦਰ ਸ੍ਰੀ ਲਾਲ ਦੁਆਰਾ, ਮੋਗਾ - ਕੋਟਕਪੂਰਾ ਬਾਈਪਾਸ ਵਿਖੇ ਸ੍ਰੀ ਸ੍ਰੀ 1008 ਬਾਵਾ ਲਾਲ ਦਿਆਲ ਦੇ ਸਰੂਪ ਸ੍ਰੀ ਰਾਮ ਸੁੰਦਰ ਦਾਸ ਦੇ ਜਨਮ ਦਿਵਸ ਅਤੇ ਤਾਜਪੋਸ਼ੀ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ 1 ਨਵੰਬਰ 2026, ਐਤਵਾਰ ਨੂੰ ਸ਼ਾਮ 5 ਵਜੇ ਤੋਂ 6 ਵਜੇ ਤੱਕ ਵਿਸ਼ਾਲ ਸੰਕੀਰਤਨ ਕਰਵਾਇਆ ਜਾਵੇਗਾ। ਇਸ ਮੌਕੇ ‘ਤੇ ਢੋਲ-ਨਗਾੜਿਆਂ ਨਾਲ ਸ਼ਾਨਦਾਰ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਉਪਰੰਤ ਆਰਤੀ ਅਤੇ ਅਰਦਾਸ ਕੀਤੀ ਜਾਵੇਗੀ ਅਤੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਜਾਵੇਗੀ। ਮੰਦਰ ਸ੍ਰੀ ਲਾਲ ਦੁਆਰਾ ਦੇ ਮੁੱਖ ਸੇਵਾਦਾਰ ਰਾਜਿੰਦਰ ਵਧਵਾ ਨੇ ਸਮੂਹ ਸੰਗਤ ਅਤੇ ਸੇਵਾਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਾਵਨ ਮੌਕੇ ‘ਤੇ ਮੰਦਰ ਵਿਖੇ ਪਹੁੰਚਣ। ਉਨ੍ਹਾਂ ਸਮੂਹ ਸੇਵਾਦਾਰਾਂ ਨੂੰ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਕੇ ਇਸ ਦੀ ਰੌਣਕ ਵਧਾਉਣ ਦੀ ਬੇਨਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਇਕ ਪਵਿੱਤਰ ਤਿਉਹਾਰ ਹੈ-ਸੰਤ ਰਾਜਿੰਦਰ ਸਿੰਘ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਚੜਿੱਕ ਥਾਣੇ ਦਾ ਘਿਰਾਓ
Ad Position 24