29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਲੌਸਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦਾ ‘ਸ਼ੋਅ ਐਂਡ ਟੈਲ’ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 28 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਬੋਲਣ ਦੀ ਕਲਾ ਅਤੇ ਰਚਨਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਸ਼ੋਅ ਐਂਡ ਟੈਲ’ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਵੱਖ-ਵੱਖ ਵਸਤੂਆਂ ਪੇਸ਼ ਕਰਕੇ ਉਨ੍ਹਾਂ ਨਾਲ ਜੁੜੀਆਂ ਕਹਾਣੀਆਂ ਅਤੇ ਜਾਣਕਾਰੀਆਂ ਆਪਣੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 29-10-2026
ਕਿਸ਼ਨਪੁਰਾ ਕਲਾਂ, 28 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਬੋਲਣ ਦੀ ਕਲਾ ਅਤੇ ਰਚਨਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਸ਼ੋਅ ਐਂਡ ਟੈਲ’ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਵੱਖ-ਵੱਖ ਵਸਤੂਆਂ ਪੇਸ਼ ਕਰਕੇ ਉਨ੍ਹਾਂ ਨਾਲ ਜੁੜੀਆਂ ਕਹਾਣੀਆਂ ਅਤੇ ਜਾਣਕਾਰੀਆਂ ਆਪਣੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਮੁਕਾਬਲੇ ਵਿਚ ਅੰਬਰ ਕੌਰ ਬਦੇਸਾ ਤੇ ਮੇਹਰਜੋਤ ਕੌਰ ਨੇ ਪਹਿਲਾ ਸਥਾਨ, ਗੁਰਦਿੱਤ ਸਿੰਘ ਤੇ ਅੰਬਰ ਕੌਰ ਨੇ ਦੂਜਾ ਸਥਾਨ ਜਦੋਂ ਕਿ ਜੈਸਮੀਨ ਕੌਰ ਮੰਡ ਅਤੇ ਪ੍ਰਭਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸ਼ਾਨਦਾਰ ਕੋਸ਼ਿਸ਼ ਅਤੇ ਵਧੀਆ ਕਾਰਗੁਜ਼ਾਰੀ ਲਈ ਹਰਪ੍ਰੀਤ ਸਿੰਘ ਨੂੰ ਹੌਸਲਾ ਅਫਜ਼ਾਈ ਇਨਾਮ ਦਿੱਤਾ ਗਿਆ। ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਅੰਦਰ ਲੁਕੇ ਹੁਨਰ ਨੂੰ ਨਿਖਾਰਨ ਤੇ ਵਿਚਾਰਾਂ ਨੂੰ ਪ੍ਰਗਟ ਕਰਨ ਦੀ ਸਮਰੱਥਾ ਨੂੰ ਵੀ ਵਧਾਉਂਦੇ ਹਨ। ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ| ਉਨ੍ਹਾਂ ਨੇ ਸਾਰੇ ਭਾਗੀਦਾਰ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੈਤਿਕ ਸਿੱਖਿਆ ਪ੍ਰੀਖਿਆ ’ਚ ਐਸ. ਐਮ. ਡੀ. ਵਿੱਦਿਅਕ ਸੰਸਥਾਵਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਮੋਗਾ ’ਚ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਵਸ
Ad Position 24