28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨੈਤਿਕ ਸਿੱਖਿਆ ਪ੍ਰੀਖਿਆ ’ਚ ਐਸ. ਐਮ. ਡੀ. ਵਿੱਦਿਅਕ ਸੰਸਥਾਵਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਨੱਥੂਵਾਲਾ ਗਰਬੀ, 28 ਅਕਤੂਬਰ (ਨਵਦੀਪ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਵਿਦਿਆਰਥੀਆਂ ਨੂੰ ਵਡਮੁੱਲੇ ਸਿੱਖ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੀ ਸੋਚ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ’ਚ ਲਈ ਗਈ ‘ਨੈਤਿਕ ਸਿੱਖਿਆ’ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਐਸ. ਐਮ.

Ad Position 21
No active advertisement
ਅਜੀਤ ਡੈਸਕ 29-10-2026
ਨੱਥੂਵਾਲਾ ਗਰਬੀ, 28 ਅਕਤੂਬਰ (ਨਵਦੀਪ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਵਿਦਿਆਰਥੀਆਂ ਨੂੰ ਵਡਮੁੱਲੇ ਸਿੱਖ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੀ ਸੋਚ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ’ਚ ਲਈ ਗਈ ‘ਨੈਤਿਕ ਸਿੱਖਿਆ’ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਐਸ. ਐਮ. ਡੀ. ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਬਾਬਾ ਫਰੀਦ ਗੁਰੂਕੁਲ ਆਫ ਕਾਲਜ ਬਠਿੰਡਾ ਰੋਡ ਕੋਟਕਪੂਰਾ ਵਿਖੇ ਹੋਏ ਯੁਵਕ ਮੇਲੇ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੇ ਸੰਸਥਾਪਕ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਦਰਜਾ ਪਹਿਲਾ ਦੀ ਪ੍ਰੀਖਿਆ ਵਿਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਮੈਰਿਟ ਸਥਾਨ ਅਤੇ ਗੁਰਲੀਨ ਕੌਰ ਨੇ ਵਿਸ਼ੇਸ਼ ਸਥਾਨ ਹਾਸਲ ਕੀਤਾ| ਇਸੇ ਤਰ੍ਹਾਂ ਐਸ. ਐਮ. ਡੀ. ਵਰਲਡ ਸਕੂਲ ਦੀਆਂ ਵਿਦਿਆਰਥਣਾਂ ਕਿਸਮਤਜੋਤ ਕੌਰ ਅਤੇ ਮਨਰੀਤ ਕੌਰ ਨੇ ਮੈਰਿਟ ਸਥਾਨ ਹਾਸਲ ਕਰਕੇ ਮਾਣ ਮੱਤੀਆਂ ਪ੍ਰਾਪਤੀਆਂ ਕੀਤੀਆਂ। ਪ੍ਰਿੰਸੀਪਲ ਐਚ. ਐਸ. ਸਾਹਨੀ ਅਤੇ ਪ੍ਰਿੰਸੀਪਲ ਰੇਨੂੰਕਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੈਡਮ ਮੇਘਾ ਥਾਪਰ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ| ਇਸ ਮੌਕੇ ਇੰਚਾਰਜ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਦਰਸ਼ਨਾ ਕੌੜਾ, ਪ੍ਰੀਖਿਆ ਦੇ ਇੰਚਾਰਜ ਕੰਵਲਜੀਤ ਕੌਰ, ਮਨਦੀਪ ਕੌਰ, ਜਸਪਾਲ ਕੌਰ, ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਵਧਾਈ ਦਿੱਤੀ ਗਈ|
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਖੋਸਾ ਬਲਾਕ ਬਾਘਾ ਪੁਰਾਣਾ ਦੇ ਮੈਂਬਰਾਂ ਨੇ ਨਸ਼ੇ ਦੇ ਖਿਲਾਫ ਕੀਤੀ ਮੀਟਿੰਗ ਅਗਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦਾ ‘ਸ਼ੋਅ ਐਂਡ ਟੈਲ’ ਮੁਕਾਬਲਾ ਕਰਵਾਇਆ
Ad Position 24