ਬੀ.ਕੇ.ਯੂ. ਖੋਸਾ ਬਲਾਕ ਬਾਘਾ ਪੁਰਾਣਾ ਦੇ ਮੈਂਬਰਾਂ ਨੇ ਨਸ਼ੇ ਦੇ ਖਿਲਾਫ ਕੀਤੀ ਮੀਟਿੰਗ
ਬਾਘਾ ਪੁਰਾਣਾ, 28 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਬਾਘਾ ਪੁਰਾਣਾ ਵਿਖੇ ਕੀਤੀ ਗਈ| ਇਸ ਮੀਟਿੰਗ ’ਚ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਨੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਮਿਲ ਕੇ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਘਾਣ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਕਤਲ ਨੇ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਏਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਲਾਈਵ ਕਤਲ ਕਰਕੇ ਬੜੇ ਆਰਾਮ ਨਾਲ ਚਲੇ ਜਾਂਦੇ ਹਨ ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ| ਇਸ ਤੋਂ ਵੀ ਵੱਡੀ ਤ੍ਰਾਸਦੀ ਇਹ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਹ ਪੰਜਾਬ ਅੰਦਰ ਕਤਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ‘ਆਪ’ ਪਾਰਟੀ ਦਾ ਇਕੋ ਨਾਅਰਾ ਸੀ ਕਿ ਨਸ਼ਾ ਹਫਤਿਆਂ ’ਚ ਖਤਮ ਕਰ ਦਿੱਤਾ ਜਾਵੇਗਾ ਜਦੋਂ ਕਿ ਸਰਕਾਰ ਦੇ ਪੰਜ ਸਾਲ ਬੀਤਣ ਵਾਲੇ ਹਨ ਪਰ ਪੰਜਾਬ ਅੰਦਰ ਨਸ਼ਾ ਅਤੇ ਕਤਲੇਆਮ ਲਗਾਤਾਰ ਜਾਰੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਾਲਾਇਕ ਮੁੱਖ ਮੰਤਰੀ ਸਾਬਤ ਹੋਇਆ ਹੈ| ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਸਰਕਾਰ ਵਿਰੋਧੀ ਉੱਠੀ ਲਹਿਰ ਨਸ਼ਿਆਂ ਨੂੰ ਖਤਮ ਕਰਨ ਦੇ ਨਾਲ-ਨਾਲ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦਾ ਵੀ ਸਫਾਇਆ ਕਰ ਦੇਵੇਗੀ| ਉਨ੍ਹਾਂ ਇਹ ਵੀ ਕਿਹਾ ਕਿ ਬੀ. ਕੇ.
ਨ
ਨਸ਼ੇ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੇ ਮੈਂਬਰ ਯੂਨੀਅਨ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕਰਦੇ ਹੋਏ| ਤਸਵੀਰ: ਮਾਣੂੰਕੇ
29-10-2026
ਬਾਘਾ ਪੁਰਾਣਾ, 28 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਬਾਘਾ ਪੁਰਾਣਾ ਵਿਖੇ ਕੀਤੀ ਗਈ| ਇਸ ਮੀਟਿੰਗ ’ਚ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਨੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਮਿਲ ਕੇ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਘਾਣ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਕਤਲ ਨੇ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਏਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਲਾਈਵ ਕਤਲ ਕਰਕੇ ਬੜੇ ਆਰਾਮ ਨਾਲ ਚਲੇ ਜਾਂਦੇ ਹਨ ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ| ਇਸ ਤੋਂ ਵੀ ਵੱਡੀ ਤ੍ਰਾਸਦੀ ਇਹ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਹ ਪੰਜਾਬ ਅੰਦਰ ਕਤਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ‘ਆਪ’ ਪਾਰਟੀ ਦਾ ਇਕੋ ਨਾਅਰਾ ਸੀ ਕਿ ਨਸ਼ਾ ਹਫਤਿਆਂ ’ਚ ਖਤਮ ਕਰ ਦਿੱਤਾ ਜਾਵੇਗਾ ਜਦੋਂ ਕਿ ਸਰਕਾਰ ਦੇ ਪੰਜ ਸਾਲ ਬੀਤਣ ਵਾਲੇ ਹਨ ਪਰ ਪੰਜਾਬ ਅੰਦਰ ਨਸ਼ਾ ਅਤੇ ਕਤਲੇਆਮ ਲਗਾਤਾਰ ਜਾਰੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਾਲਾਇਕ ਮੁੱਖ ਮੰਤਰੀ ਸਾਬਤ ਹੋਇਆ ਹੈ| ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਸਰਕਾਰ ਵਿਰੋਧੀ ਉੱਠੀ ਲਹਿਰ ਨਸ਼ਿਆਂ ਨੂੰ ਖਤਮ ਕਰਨ ਦੇ ਨਾਲ-ਨਾਲ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦਾ ਵੀ ਸਫਾਇਆ ਕਰ ਦੇਵੇਗੀ| ਉਨ੍ਹਾਂ ਇਹ ਵੀ ਕਿਹਾ ਕਿ ਬੀ.ਕੇ.ਯੂ. ਖੋਸਾ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਜੋ ਵੀ ਪ੍ਰੋਗਰਾਮ ਉਲੀਕੇਗੀ ਭਾਰਤੀ ਕਿਸਾਨ ਯੂਨੀਅਨ ਖੋਸਾ ਉਸ ਤੇ ਡਟ ਕੇ ਪਹਿਰਾ ਦਿੰਦੇ ਹੋਏ ਪੰਜਾਬ ’ਚੋਂ ਨਸ਼ੇ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ| ਇਸ ਮੌਕੇ ਕੁਲਵੰਤ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਸੁਰਜੀਤ ਸਿੰਘ ਵਿਰਕ ਬਲਾਕ ਪ੍ਰਧਾਨ, ਗੁਰਤੇ ਜ ਸਿੰਘ ਰਹਿਲ, ਰਵਿੰਦਰ ਸਿੰਘ ਬਰਾੜ, ਸਰਪੰਚ ਗੁਰਦੇਵ ਸਿੰਘ, ਤਾਰ ਸਿੰਘ ਸਿੱਧੂ ਗੁਲਾਬ ਸਿੰਘ ਵਾਲਾ, ਲਖਵੀਰ ਸਿੰਘ ਕੋਮਲ ਆਲਮਵਾਲਾ, ਸਰਪੰਚ ਗੁਰਪ੍ਰੀਤ ਸਿੰਘ ਸਮਾਧ ਭਾਈ, ਜ਼ਿਲ੍ਹਾ ਮੀਤ ਪ੍ਰਧਾਨ ਗੁਰਦੀਪ ਸਿੰਘ ਜਟਾਣਾ ਭਲੂਰ, ਜਸਵੀਰ ਸਿੰਘ ਮਾਹਲਾ, ਮੋਹਣ ਸਿੰਘ ਚੰਨੂਵਾਲਾ, ਦਰਸ਼ਨ ਸਿੰਘ ਸੇਖਾ ਸੀਨੀਅਰ ਮੀਤ ਪ੍ਰਧਾਨ ਬਲਾਕ ਬਾਘਾ ਪੁਰਾਣਾ, ਸੋਹਣ ਸਿੰਘ ਪੰਮੀ ਪ੍ਰਧਾਨ ਸੇਖਾ, ਕਰਮ ਸਿੰਘ ਸੇਖਾ, ਕੇਵਲ ਸਿੰਘ ਥਰਾਜ, ਸ਼ਿੰਗਾਰਾ ਸਿੰਘ, ਦਰਸ਼ਨ ਸਿੰਘ ਉੱਗੋਕੇ ਤੋਂ ਇਲਾਵਾ ਵੱਡੀ ਗਿਣਤੀ ’ਚ ਯੂਨੀਅਨ ਮੈਂਬਰ ਹਾਜ਼ਰ ਸਨ|