ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ
ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਰਾਮਾਇਣ ਦੇ ਰਚੇਤਾ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ।
ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਰਾਮਾਇਣ ਦੇ ਰਚੇਤਾ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਤੇ ਉਨ੍ਹਾਂ ਦੇ ਜੀਵਨ ਤੇ ਆਧਾਰਿਤ ਨਾਟਕ ਅਤੇ ਵਿਚਾਰਾਂ ਰਾਹੀਂ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਸਕੂਲ ਦੇ ਪ੍ਰਿੰਸੀਪਲ ਜਸਮੇਲ ਸਿੰਘ ਕਲਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਕਿਤਾਬੀ ਗਿਆਨ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਬੱਚਿਆਂ ਅੰਦਰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਤੇ ਸਕੂਲ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਜਯੰਤੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।