ਜੀਂਦੜਾ ਸਕੂਲ ਵਿਖੇ ਈ-ਕੁਇਜ਼ ਮੁਕਾਬਲੇ ਦਾ ਆਯੋਜਨ
ਕਿਸ਼ਨਪੁਰਾ ਕਲਾਂ, 28 ਅਕਤੂਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਤਕਨੀਕੀ ਗਿਆਨ ਨੂੰ ਵਧਾਉਣ ਦੇ ਮਕਸਦ ਨਾਲ ਵਿਸ਼ੇਸ਼ ਈ-ਕਵਿਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਕਿਸ਼ਨਪੁਰਾ ਕਲਾਂ, 28 ਅਕਤੂਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਤਕਨੀਕੀ ਗਿਆਨ ਨੂੰ ਵਧਾਉਣ ਦੇ ਮਕਸਦ ਨਾਲ ਵਿਸ਼ੇਸ਼ ਈ-ਕਵਿਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਬਲਿਊ ਹਾਊਸ ਨੇ ਪਹਿਲਾ ਸਥਾਨ, ਰੈੱਡ ਹਾਊਸ ਨੇ ਦੂਜਾ ਅਤੇ ਯੈਲੋ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਕਿਤਾਬੀ ਗਿਆਨ ਦੇ ਨਾਲ-ਨਾਲ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ| ਇਹ ਮੁਕਾਬਲਾ ਮੈਡਮ ਮਨਦੀਪ ਕੌਰ, ਮੈਡਮ ਪੁਨੀਤ ਰਾਣੀ ਸ਼ਰਮਾ ਤੇ ਅਜੈ ਕੁਮਾਰ ਵਲੋਂ ਆਯੋਜਿਤ ਕਰਵਾਇਆ ਗਿਆ।