ਖੇਡਾਂ ਵਤਨ ਪੰਜਾਬ ਦੀਆਂ ’ਚ ਸੰਤ ਮੋਹਨ ਦਾਸ ਸਕੂਲ ਜੇਤੂ
ਨੱਥੂਵਾਲਾ ਗਰਬੀ, 29 ਅਕਤੂਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਫਰੀਦਕੋਟ ਜ਼ਿਲੇ੍ਹ ਦੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।
ਨੱਥੂਵਾਲਾ ਗਰਬੀ, 29 ਅਕਤੂਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਫਰੀਦਕੋਟ ਜ਼ਿਲੇ੍ਹ ਦੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ ਨੇ ਜਿੱਤ ਦਾ ਸਿਹਰਾ ਕੋਚ ਗੁਰਮੇਜ ਸਿੰਘ ਅਤੇ ਖੇਡ ਕੋਆਰਡੀਨੇਟਰ ਰਾਜ ਕੁਮਾਰ ਨੂੰ ਦਿੱਤਾ ਅਤੇ ਖਿਡਾਰੀਆਂ ਦੀ ਇਸ ਪ੍ਰਾ ਪਤੀ ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਰੇਨੂੰਕਾ, ਕੈਂਪਸ ਇੰਚਾਰਜ ਮਨਜੀਤ ਕੌਰ , ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਜਸਪਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।