ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼- ਮੋਹਿਤ ਸੂਦ
ਮੋਗਾ, 29 ਅਕਤੂਬਰ (ਅਸ਼ੋਕ ਬਾਂਸਲ)-ਆਪਸੀ ਤਿਉਹਾਰ ਮਨਾਉਣ ਨਾਲ ਭਾਈਚਾਰਕ ਸਾਂਝ ਵਧਦੀ ਹੈ ਅਤੇ ਸਮਾਜ ਵਿਚ ਪਿਆਰ ਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਸਾਨੂੰ ਸਾਰਿਆਂ ਨੂੰ ਹਰ ਧਰਮ ਦਾ ਸਤਿਕਾਰ ਕਰਦਿਆਂ ਸਾਰੇ ਤਿਉਹਾਰ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ।
ਮੋਗਾ, 29 ਅਕਤੂਬਰ (ਅਸ਼ੋਕ ਬਾਂਸਲ)-ਆਪਸੀ ਤਿਉਹਾਰ ਮਨਾਉਣ ਨਾਲ ਭਾਈਚਾਰਕ ਸਾਂਝ ਵਧਦੀ ਹੈ ਅਤੇ ਸਮਾਜ ਵਿਚ ਪਿਆਰ ਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਸਾਨੂੰ ਸਾਰਿਆਂ ਨੂੰ ਹਰ ਧਰਮ ਦਾ ਸਤਿਕਾਰ ਕਰਦਿਆਂ ਸਾਰੇ ਤਿਉਹਾਰ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ। ਇਹ ਪ੍ਰਗਟਾਵਾ ਕਾਂਗਰਸੀ ਆਗੂ ਮੋਹਿਤ ਸੂਦ ਨੇ ਗੱਲਬਾਤ ਕਰਦਿਆਂ ਕੀਤਾ। ਮੋਹਿਤ ਸੂਦ ਨੇ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਜਾਤਾਂ ਅਤੇ ਸੱਭਿਆਚਾਰਾਂ ਦਾ ਦੇਸ਼ ਹੈ, ਜਿੱਥੇ ਹਰ ਧਰਮ ਦੇ ਲੋਕ ਆਪਸੀ ਪਿਆਰ ਅਤੇ ਸਾਂਝ ਨਾਲ ਰਹਿੰਦੇ ਹਨ। ਸਾਡੇ ਦੇਸ਼ ਦੀ ਖ਼ੂਬਸੂਰਤੀ ਇਸ ਦੀ ਅਨੇਕਤਾ ਵਿਚ ਏਕਤਾ ਹੈ। ਵੱਖ-ਵੱਖ ਧਰਮਾਂ ਦੇ ਤਿਉਹਾਰ ਸਾਨੂੰ ਆਪਸੀ ਭਾਈਚਾਰਾ, ਸਹਿਣਸ਼ੀਲਤਾ ਅਤੇ ਮਿਲਵਰਤਨ ਦਾ ਸੰਦੇਸ਼ ਦਿੰਦੇ ਹਨ। ਜਦੋਂ ਅਸੀਂ ਇਕ-ਦੂਜੇ ਦੇ ਤਿਉਹਾਰਾਂ ਵਿਚ ਸ਼ਾਮਲ ਹੁੰਦੇ ਹਾਂ ਤਾਂ ਆਪਸੀ ਵਿਸ਼ਵਾਸ ਵਧਦਾ ਹੈ ਅਤੇ ਸਮਾਜਿਕ ਰਿਸ਼ਤੇ ਹੋਰ ਮਜ਼ਬੂਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਮਾਜ ਅੰਦਰ ਪਿਆਰ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।