ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਪਾਰਟੀ-ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ
ਕਿਸ਼ਨਪੁਰਾ ਕਲਾਂ, 29 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਅਤੇ ਸੂਬੇ ਦੀ ਤਰੱਕੀ ਤੇ ਖੁੁਸ਼ਹਾਲੀ ਲਈ ਕੰਮ ਕਰਨ ਵਾਲੀ ਖੇਤਰੀ ਪਾਰਟੀ ਹੈ। ਪਾਰਟੀ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮਿਲੀਆਂ ਵੱਖ-ਵੱਖ ਸਹੂਲਤਾਂ ਅਤੇ ਕਰਵਾਏ ਗਏ ਵਿਕਾਸ ਕਾਰਜ ਇਸ ਗੱਲ ਦਾ ਸਬੂਤ ਹਨ।
ਜ਼
ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ
30-10-2026
ਕਿਸ਼ਨਪੁਰਾ ਕਲਾਂ, 29 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਅਤੇ ਸੂਬੇ ਦੀ ਤਰੱਕੀ ਤੇ ਖੁੁਸ਼ਹਾਲੀ ਲਈ ਕੰਮ ਕਰਨ ਵਾਲੀ ਖੇਤਰੀ ਪਾਰਟੀ ਹੈ। ਪਾਰਟੀ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮਿਲੀਆਂ ਵੱਖ-ਵੱਖ ਸਹੂਲਤਾਂ ਅਤੇ ਕਰਵਾਏ ਗਏ ਵਿਕਾਸ ਕਾਰਜ ਇਸ ਗੱਲ ਦਾ ਸਬੂਤ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਗਰੀਬ ਵਰਗ ਨੂੰ ਰਾਹਤ ਦੇਣ ਲਈ ਆਟਾ-ਦਾਲ ਸਕੀਮ, ਧੀਆਂ ਦੇ ਵਿਆਹਾਂ ਲਈ ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਅਤੇ ਬਿਜਲੀ ਬਿੱਲਾਂ ਸਬੰਧੀ ਰਾਹਤ ਵਰਗੀਆਂ ਕਈ ਸਹੂਲਤਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸੂਬੇ ਵਿਚ ਬੁਨਿਆਦੀ ਢਾਂਚੇ ਅਤੇ ਵਿਕਾਸ ਦੇ ਖੇਤਰ ਵਿਚ ਵੀ ਕਈ ਕੰਮ ਕੀਤੇ ਗਏ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ, ਸੂਬੇ ਦੇ ਹੱਕਾਂ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੇ ਵਿਚਾਰ ਅਨੁਸਾਰ ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਹਿਤਾਂ ਨੂੰ ਪਹਿਲ ਦੇਣ ਵਿਚ ਅਸਫਲ ਰਹਿੰਦੀਆਂ ਹਨ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਤਜਰਬੇਕਾਰ ਸਿਆਸਤਦਾਨ ਹਨ ਜੋ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਅਤੇ ਸੂਬੇ ਦੀ ਤਰੱਕੀ ਲਈ ਆਪਣੀ ਭੂਮਿਕਾ ਨਿਭਾਉਣ ਵਾਸਤੇ ਯਤਨਸ਼ੀਲ ਰਹੇਗਾ।