ਪੰਜਾਬ ਯੂਨੀਵਰਸਿਟੀ ਵਿਚ ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ’ਚ ਸੁਖਾਨੰਦ ਕਾਲਜ ਜੇਤੂ
ਠੱਠੀ ਭਾਈ, 29 ਅਕਤੂਬਰ (ਜਗਰੂਪ ਸਿੰਘ ਮਠਾੜੂ)-ਡਾਇਰੈਕਟੋਰੇਟ ਆਫ ਸਪੋਰਟਸ ਅਤੇ ਡੀ. ਸੀ.
ਠੱਠੀ ਭਾਈ, 29 ਅਕਤੂਬਰ (ਜਗਰੂਪ ਸਿੰਘ ਮਠਾੜੂ)-ਡਾਇਰੈਕਟੋਰੇਟ ਆਫ ਸਪੋਰਟਸ ਅਤੇ ਡੀ.ਸੀ.ਡੀ.ਸੀ., ਵਾਦਾ ਕਲੱਬ, ਐਨ.ਐਸ.ਐਸ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ| ਜਿਸ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਭਾਗ ਲਿਆ। ਇਹ ਮੁਕਾਬਲੇ ਗੋਲਡਨ ਜੁਬਲੀ ਹਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਗਏ ਸਨ। ਵੱਖ-ਵੱਖ ਕਾਲਜਾਂ ਦਰਮਿਆਨ ਚੱਲੇ ਸਖਤ ਮੁਕਾਬਲਿਆਂ ਤਹਿਤ ਰੰਗੋਲੀ ਬਣਾਉਣ ਵਿਚ ਬੀ.ਏ. ਭਾਗ. ਦੂਜਾ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸੁਖਾਨੰਦ ਕਾਲਜ ਦਾ ਨਾਂਅ ਰੌਸ਼ਨ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਕਾਲਜ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਬਰਾੜ ਨੇ ਆਲ ਓਵਰ ਦੂਜਾ ਸਥਾਨ ਪ੍ਰਾਪਤ ਕੀਤਾ। ਗੋਲਡਨ ਜੁਬਲੀ ਹਾਲ ਵਿਚ ਕਰਵਾਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਾਇਰੈਕਟਰ ਸਪੋਰਟਸ ਡਾ . ਰਾਕੇਸ਼ ਮਲਿਕ, ਡੀ.ਸੀ.ਡੀ.ਸੀ. ਰਵਿੰਦਰਪਾਲ ਸਿੰਘ, ਰਜਿਸਟਰਾਰ ਯਜਵਿੰਦਰਪਾਲ ਵਰਮਾ ਨੇ ਜੇਤੂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਜੱਸਾ ਸਿੰਘ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਅਜਮੇਰ ਸਿੰਘ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਅਤੇ ਫਾਈਨ ਆਰਟਸ ਵਿਭਾਗ ਮੁਖੀ ਸਹਾਇਕ ਪ੍ਰੋਫੈਸਰ ਲਖਵੀਰ ਕੌਰ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦਾ ਉਦੇਸ਼ ਵਿਦਿਆਰਥਣਾਂ ਨੂੰ ਰਸਮੀ ਵਿੱਦਿਆ ਦੇ ਨਾਲ-ਨਾਲ ਹਰ ਪੱਧਰ ’ਤੇ ਉੱਚਾ ਚੁੱਕਣਾ ਹੈ, ਇਸ ਲਈ ਹਰ ਤਰ੍ਹਾਂ ਦੇ ਮੁਕਾਬਲੇ ਵਿਚ ਭਾਗ ਲੈਣ ਲਈ ਅਤੇ ਆਤਮ ਵਿਸ਼ਵਾਸ ਵਧਾਉਣ ਲਈ ਵਿਦਿਆਰਥਣਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ।