29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਡੀ.ਐਸ.ਪੀ. ਮਨਮੋਹਨ ਸਰਨਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਮੋਗਾ, 29 ਅਕਤੂਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਨਮੋਹਨ ਸਰਨਾ, ਡੀ. ਐਸ.

Ad Position 21
No active advertisement
ਪਿੰਡ ਰੌਲੀ ਦੀ ਦਾਣਾ ਮੰਡੀ ਵਿਚ ਡੀ. ਐਸ. ਪੀ. ਮਨਮੋਹਨ ਸਰਨਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦੇ ਹੋਏ। ਅਜੀਤ ਤਸਵੀਰ 30-10-2026
ਮੋਗਾ, 29 ਅਕਤੂਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਨਮੋਹਨ ਸਰਨਾ, ਡੀ. ਐਸ. ਪੀ. ਹੈੱਡਕੁਆਟਰ ਮੋਗਾ ਵਲੋਂ ਪਿੰਡ ਰੌਲੀ ਦੀ ਅਨਾਜ ਮੰਡੀ ਤੋਂ ਇਲਾਵਾ ਪਿੰਡ ਬੁੱਘੀਪੁਰਾ ਅਤੇ ਪਿੰਡ ਮਹਿਣਾ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਖੁਦ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਡੀ.ਐਸ.ਪੀ. ਮਨਮੋਹਨ ਸਰਨਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਸਾਹ ਦੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦਾ ਹੈ ਅਤੇ ਸੜਕਾਂ ’ਤੇ ਦਿੱਖ ਘਟਣ ਕਾਰਨ ਹਾਦਸਿਆਂ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਤੋਂ ਇਲਾਵਾ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ ਅਤੇ ਜ਼ਰੂਰੀ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਿਰਫ ਕਾਨੂੰਨੀ ਜ਼ਿੰਮੇਵਾਰੀ ਹੀ ਨਹੀਂ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਹਵਾ ਅਤੇ ਸਿਹਤਮੰਦ ਵਾਤਾਵਰਨ ਦੇਣ ਲਈ ਸਾਡਾ ਸਾਂਝਾ ਫਰਜ਼ ਵੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਮੋਗਾ ਪੁਲਿਸ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਲਗਾਤਾਰ ਗਸ਼ਤ, ਫੀਲਡ ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਗੂ ਕਾਨੂੰਨੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ਚ ‘ਸਰਗੀ ਦਾ ਚੰਨ’ ਕਰਵਾ ਚੌਥ ਸਮਾਗਮ ਨੇ ਬੰਨ੍ਹਿਆ ਰੰਗ ਹਜ਼ਾਰਾਂ ਔਰਤਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਨਸ਼ਿਆਂ ’ਤੇ ਕਾਬੂ ਪਾਉਣ ‘ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ‘ਆਪ’ ਸਰਕਾਰ- ਸੰਧੂ
Ad Position 24