31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿਚ ਚੋਣ ਰਣਨੀਤੀ ’ਤੇ ਹੋਈ ਵਿਚਾਰ-ਚਰਚਾ

ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੀ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 31-10-2026
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੀ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅਹਿਮ ਸੰਗਠਨਾਤਮਿਕ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ ਦੋਵਾਂ ਹਲਕਿਆਂ ਵਿਚ ਪਾਰਟੀ ਦੀਆਂ ਚੋਣ ਤਿਆਰੀਆਂ, ਵਾਰਡ ਪੱਧਰ ‘ਤੇ ਸੰਗਠਨ ਦੀ ਸਰਗਰਮੀ ਅਤੇ ਯੋਗ ਤੇ ਚਾਹਵਾਨ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਬਾਰੇ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਲਈ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ। ਪਾਰਟੀ ਵਲੋਂ ਇਨ੍ਹਾਂ ਵਾਰਡਾਂ ਤੋਂ ਚੋਣ ਲੜਨ ਦੇ ਇੱਛੁਕ ਵਿਅਕਤੀ ਆਪਣੀਆਂ ਅਰਜ਼ੀਆਂ 2 ਨਵੰਬਰ ਤੱਕ ਜਮ੍ਹਾ ਕਰਵਾ ਸਕਦੇ ਹਨ। ਮੀਟਿੰਗ ਵਿਚ ਇਹ ਵੀ ਸਪਸ਼ਟ ਕੀਤਾ ਗਿਆ ਕਿ ਉਮੀਦਵਾਰਾਂ ਦੀ ਚੋਣ ਸਬੰਧੀ ਪ੍ਰਕਿਰਿਆ ਪਾਰਟੀ ਦੇ ਸੰਗਠਨਾਤਮਿਕ ਨਿਯਮਾਂ ਅਤੇ ਵਿਚਾਰ-ਵਟਾਂਦਰੇ ਅਨੁਸਾਰ ਅੱਗੇ ਵਧਾਈ ਜਾਵੇਗੀ। ਮੀਟਿੰਗ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ, ਸਟੇਟ ਕਮੇਟੀ ਮੈਂਬਰ ਸੁਖਨੰਦਨ ਅਗਰਵਾਲ, ਗੁਰਮੇਲ ਸਰਾਂ, ਰਾਕੇਸ਼ ਭੱਲਾ, ਸੁਧੀਰ ਮਿੱਤਲ, ਬਲਵੰਤ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਅਨਿਲ ਬਾਂਸਲ, ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਕੈਲਾ, ਮੁਖ਼ਤਿਆਰ ਸਿੰਘ ਰਿਟਾ. ਐਸ.ਪੀ., ਰਾਜਪਾਲ ਠਾਕੁਰ ਅਤੇ ਸਰਕਲ ਪ੍ਰਧਾਨ ਦੀਪਕ ਤਲਵਾੜ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਡਾ . ਹਰਜੋਤ ਕਮਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰੀ ਪ੍ਰਕਿਰਿਆ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਪਾਰਟੀ ਦੀ ਭਾਗੀਦਾਰੀ ਨੂੰ ਲੈ ਕੇ ਸੰਗਠਨ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਅਜਿਹੇ ਉਮੀਦਵਾਰਾਂ ਨੂੰ ਮੌਕਾ ਦੇਣ ਦੀ ਪ੍ਰਕਿਰਿਆ ਅਪਣਾਈ ਜਾਵੇਗੀ ਜੋ ਆਪਣੇ ਵਾਰਡ ਦੇ ਲੋਕਾਂ ਨਾਲ ਜੁੜੇ ਹੋਣ ਅਤੇ ਸਥਾਨਕ ਮੁੱਦਿਆਂ ਨੂੰ ਸਮਝਦੇ ਹੋਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹੇਸ਼ਰੀ ਦੇ ਵਾਸੀਆਂ ਨੇ ਡਿਪਟੀ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ-ਪ੍ਰਧਾਨ ਸੁਰਜੀਤ ਸਿੰਘ ਸਿੱਧੂ
Ad Position 24